ਬਠਿੰਡਾ:ਅਧਿਆਪਕ 'ਤੇ ਮੁਹਾਲੀ ਅਤੇ ਪਟਿਆਲਾ ਵਿਖੇ ਕੀਤੇ ਗਏ ਤਸ਼ੱਦਦ ਦੇ ਖਿਲਾਫ਼ ਸਾਂਝਾ ਅਧਿਆਪਕ ਫਰੰਟ ਵੱਲੋਂ ਬਠਿੰਡਾ ਵਿਚ ਪੰਜਾਬ ਸਰਕਾਰ (Punjab Government) ਦਾ ਪੁਤਲਾ ਫੂਕ (Blown Effigy) ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਇਸ ਮੌਕੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਉੱਥੇ ਹੀ ਇਨ੍ਹਾਂ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਲੈ ਕੇ ਮਾਰਚ ਕੱਢਿਆ ਗਿਆ।
Blown Effigy:ਅਧਿਆਪਕਾਂ 'ਤੇ ਤਸ਼ੱਦਦ ਦੇ ਖ਼ਿਲਾਫ਼ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ - ਸਾਂਝਾ ਅਧਿਆਪਕ ਫਰੰਟ
ਬਠਿੰਡਾ ਵਿਚ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ (Punjab Government)ਦਾ ਪੁਤਲਾ ਫੂਕ (Blown Effigy) ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਤਸ਼ੱਦਦ ਦਾ ਵਿਰੋਧ ਕੀਤਾ ਹੈ।
Blown Effigy:ਅਧਿਆਪਕਾਂ 'ਤੇ ਤਸ਼ੱਦਦ ਦੇ ਖ਼ਿਲਾਫ਼ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਕੈਪਟਨ ਸਰਕਾਰ (Captain Government) ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੱਕਿਆ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਹੱਕ ਮੰਗ ਰਹੇ ਇਨ੍ਹਾਂ ਅਧਿਆਪਕਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਤਸ਼ੱਦਦ ਦਾ ਖਮਿਆਜ਼ਾ ਭੁਗਤਣਾ ਪਵੇਗਾ।