ਪੰਜਾਬ

punjab

ETV Bharat / state

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸਰਕਾਰੀ ਹਸਪਤਾਲ 'ਚ ਡਾਇਲਸਿਸ ਵਾਰਡ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਡਾਇਲਸਿਸ ਵਾਰਡ ਦਾ ਉਦਘਾਟਨ ਕੀਤਾ। ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਹੜਤਾਲ ਉੱਤੇ ਗਏ 108 ਐਂਬੂਲੈਂਸ ਯੂਨੀਅਨ ਨਾਲ ਸਿਹਤ ਮੰਤਰੀ ਦੀ ਮੀਟਿੰਗ ਜਾਰੀ ਹੈ।

Baljit Kaur inaugurated Dialysis Ward in Civil Hospital Bathinda
Baljit Kaur inaugurated Dialysis Ward in Civil Hospital Bathinda

By

Published : Jan 13, 2023, 5:32 PM IST

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸਰਕਾਰੀ ਹਸਪਤਾਲ 'ਚ ਡਾਇਲਸਿਸ ਵਾਰਡ ਦਾ ਕੀਤਾ ਉਦਘਾਟਨ

ਬਠਿੰਡਾ:ਰੈੱਡ ਕਰਾਸ ਦੀ ਸਹਾਇਤਾ ਨਾਲ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਸ਼ੁਰੂ ਕੀਤੇ ਡਾਇਲਸਿਸ ਦਾ ਅੱਜ ਸ਼ੁੱਕਰਵਾਰ ਨੂੰ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਜੋ ਰੈੱਡਕਰਾਸ ਵੱਲੋਂ ਸਿਹਤ ਵਿਭਾਗ ਨਾਲ ਮਿਲਕੇ ਉਪਰਾਲਾ ਕੀਤਾ ਹੈ, ਉਹ ਸ਼ਲਾਘਾਯੋਗ ਹੈ।

108 ਐਂਬੂਲੈਸ ਦੇ ਮੁਲਾਜ਼ਮਾਂ ਨਾਲ ਸਿਹਤ ਮੰਤਰੀ ਦੀ ਮੀਟਿੰਗ:-ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਪੰਜਾਬ ਸਰਕਾਰ ਆਮ ਲੋਕਾਂ ਨੂੰ ਚੰਗੀਆਂ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਆਉਂਦੇ ਦਿਨਾਂ ਵਿਚ ਸਿਹਤ ਸੇਵਾਵਾਂ ਵਧੀਆਂ ਬਣਾਉਣ ਲਈ ਸਰਕਾਰ ਵੱਲੋਂ ਕਦਮ ਚੁੱਕੇ ਜਾਣਗੇ। ਵੀਰਵਾਰ ਨੂੰ ਤੋਂ ਪੰਜਾਬ ਦੀ 108 ਐਂਬੂਲੈਸ ਡਰਾਇਵਰ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਉੱਤੇ ਚੱਲੇ ਜਾਣ ਉੱਤੇ ਡਾਕਟਰ ਬਲਜੀਤ ਕੌਰ ਨੇ ਕਿਹਾ 108 ਐਂਬੂਲੈਸ ਦੇ ਮੁਲਾਜ਼ਮਾਂ ਨਾਲ ਸਿਹਤ ਮੰਤਰੀ ਵੱਲੋਂ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਜਲਦ ਹੀ ਇਸ ਮਸਲੇ ਦਾ ਹੱਲ ਕੱਢ ਲਿਆ ਜਾਵੇਗਾ।

ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਵੀ ਮੰਗ ਪੱਤਰ ਦਿੱਤਾ:-ਇਸ ਦੌਰਾਨ ਹੀ ਸਰਕਾਰੀ ਹਸਪਾਤਲ ਬਠਿੰਡਾ ਵਿੱਚ ਡਾਇਲਸਿਸ ਸੈਂਟਰ ਦਾ ਉਦਘਾਟਨ ਕਰਨ ਆਏ ਡਾਕਟਰ ਬਲਜੀਤ ਕੌਰ ਨੂੰ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਗਿਆ। ਇਨ੍ਹਾਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਥੇਬੰਦੀਆਂ ਨੇ ਪੰਜਾਬ ਸਰਕਾਰ ਕੋਲੋ ਮੰਗਾਂ ਜਲਦ ਪੂਰੀਆਂ ਕਰਨ ਦੀ ਗੱਲ ਆਖੀ।

ਇਹ ਵੀ ਪੜੋ:-ਕੱਚੇ ਮੁਲਾਜ਼ਮਾਂ ਲਈ ਆ ਗਈ ਵੱਡੀ ਖੁਸ਼ਖ਼ਬਰੀ, ਸੀਐੱਮ ਮਾਨ ਨੇ ਕਰ ਦਿੱਤਾ ਐਲਾਨ

ABOUT THE AUTHOR

...view details