ਪੰਜਾਬ

punjab

ETV Bharat / state

ਕੈਪਟਨ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਚਾਹੁੰਦਾ ਹੈ- ਗੋਬਿੰਦ ਸਿੰਘ ਲੌਂਗੋਵਾਲ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜੇ। ਗੋਬਿੰਦ ਸਿੰਘ ਲੌਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬਾ ਸਰਕਾਰ ਉੱਤੇ ਇਲਜ਼ਾਮ ਲਗਾਏ ਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਚਾਹੁੰਦੇ ਹਨ।

ਫ਼ੋਟੋ
ਫ਼ੋਟੋ

By

Published : Oct 29, 2020, 8:41 PM IST

ਤਲਵੰਡੀ ਸਾਬੋ: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜੇ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਣ ਉੱਤੇ ਗੋਬਿੰਦ ਸਿੰਘ ਲੌਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬਾ ਸਰਕਾਰ ਉੱਤੇ ਇਲਜ਼ਾਮ ਲਗਾਏ।

ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਤਿਕਾਰ ਕਮੇਟੀ ਵਾਲੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਸਿੱਧੀ ਦਖਲ ਅੰਦਾਜ਼ੀ ਕਰ ਰਹੇ ਸਨ ਅਤੇ ਉਨ੍ਹਾਂ ਤੋਂ ਸਬੂਤ ਮਿਲੇ ਹਨ ਕਿ ਉਹ ਉਥੇ ਨਸ਼ਾ ਵਗੈਰਾ ਵੀ ਕਰਦੇ ਸਨ ਪਰ ਸੂਬਾ ਸਰਕਾਰ ਨੇ ਸਤਿਕਾਰ ਕਮੇਟੀ ਉੱਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਉੱਤੇ ਹਮਲਾ ਕਰਨ ਦੇ ਇਵਜ਼ ਵਜੋਂ ਮਾਮਲੇ ਦਰਜ਼ ਕਰਨ ਉਪਰੰਤ ਜੇਲ੍ਹਾਂ ਵਿੱਚ ਤਾਂ ਕੀ ਸੁੱਟਣਾ ਸੀ ਸਗੋਂ ਉਲਟਾ ਸ਼੍ਰੋਮਣੀ ਕਮੇਟੀ ਦੇ 400 ਮੁਲਾਜ਼ਮਾਂ ਉੱਤੇ ਝੂਠਾ ਪਰਚਾ ਦਰਜ ਕਰ ਦਿੱਤਾ ਜਦਕਿ 400 ਤਾਂ ਕੁੱਲ ਮੁਲਾਜ਼ਮ ਵੀ ਟਾਸਕ ਫੋਰਸ ਦੇ ਨਹੀਂ ਹਨ।

ਵੀਡੀਓ

ਉਨ੍ਹਾਂ ਕਿਹਾ ਕਿ ਇਸ ਤੋਂ ਸਾਬਿਤ ਹੋ ਰਿਹਾ ਹੈ ਕਿ ਕਾਂਗਰਸ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਢਾਹ ਲਾਉਣਾ ਚਾਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਕਮੇਟੀ ਚੋਣਾਂ ਆਉਂਦੀਆਂ ਹਨ ਤਾਂ ਕਾਂਗਰਸ ਉਸ ਵਿੱਚ ਦਖਲ ਅੰਦਾਜ਼ੀ ਕਰਦੀ ਹੈ ਪਰ ਉਸ ਨੂੰ ਹਰ ਵਾਰ ਮੂੰਹ ਦੀ ਖਾਣੀ ਪਈ ਹੈ।

ABOUT THE AUTHOR

...view details