ਬਠਿੰਡਾ: ਪੰਜਾਬ ਦੇ ਹਾਲਾਤ ਦਿਨੋਂ-ਦਿਨ ਵਿਗੜਦੇ ਨਜ਼ਰ ਆ ਰਹੇ ਹਨ, ਕਿਉਂਕਿ ਹੁਣ ਲੋਕਾਂ ਨੂੰ ਪੁਲਿਸ ਦਾ ਵੀ ਬਹੁਤਾ ਡਰ ਨਹੀਂ ਰਿਹਾ ਹੈ। ਅਜਿਹਾ ਹੀ ਤਾਜ਼ਾ ਮਾਮਲਾ ਬਠਿੰਡਾ ਦੇ ਅਜੀਤ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਬੱਚੇ ਨਾਲ ਗਲੀ ਵਿੱਚ ਸੈਰ ਕਰ ਰਹੇ ਨੌਜਵਾਨ ਨਾਲ ਕਾਰ ਸਵਾਰਾਂ ਵੱਲੋਂ ਸ਼ਰੇਆਮ ਕੁੱਟਮਾਰ ਕੀਤੀ ਗਈ। ਇਸ ਦੌਰਾਨ ਪੀੜਤ ਨੌਜਵਾਨ ਨੇ ਬਚਾਅ ਲਈ ਹਮਲਾਵਰ ਦਾ ਮੁਕਾਬਲਾ ਕੀਤਾ। ਫਿਲਹਾਲ ਹਮਲਾਵਰ ਘਟਨਾ ਨੂੰ ਅੰਜ਼ਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ ਅਤੇ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਕਾਰ ਸਵਾਰ ਨੌਜਵਾਨਾਂ ਵੱਲੋਂ ਹਮਲਾ:ਦੱਸ ਦਈਏ ਕਿ ਪੀੜਤ ਨੌਜਵਾਨ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹੈ।ਪੀੜਤ ਅਰਸ਼ਦੀਪ ਸਿੰਘ ਵਾਸੀ ਤਲਵੰਡੀ ਸਾਬੋ ਨੇ ਦੱਸਿਆ ਕਿ ਉਸਦੇ ਬੇਟੇ ਦਾ ਇਲਾਜ ਢਿੱਲੋਂ ਹਸਪਤਾਲ ਵਿੱਚ ਚੱਲ ਰਿਹਾ ਹੈ ਤੇ ਡਾਕਟਰਾਂ ਨੇ ਉਸ ਨੂੰ ਸੈਰ ਦੱਸੀ ਹੋਈ ਹੈ, ਜਿਸ ਕਾਰਨ ਉਹ ਆਪਣੇ ਬੱਚੇ ਨੂੰ ਸੈਰ ਕਰਨ ਲਈ ਲੈ ਕੇ ਆਇਆ ਸੀ, ਜਦੋਂ ਉਹ ਆਪਣੀ ਭੈਣ ਅਤੇ ਬੱਚੇ ਨੂੰ ਲੈ ਕੇ ਗਲੀ ਵਿੱਚ ਘੁੰਮ ਰਿਹਾ ਸੀ ਤਾਂ ਇਸ ਦੌਰਾਨ ਕਾਰ ਸਵਾਰ ਨੌਜਵਾਨਾਂ ਵੱਲੋਂ ਉਸ ਉਪਰ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
- HSGPC President in Amritsar: ਐੱਚਐੱਸਜੀਪੀਸੀ ਪ੍ਰਧਾਨ ਭੁਪਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕਿਹਾ- ਗੁਰੂਘਰਾਂ ਦੀ ਸੇਵਾ ਲਈ ਕਰਾਂਗੇ ਕੰਮ
- Attack on Anti-Drug Committee Member: ਅਣਪਛਾਤਿਆਂ ਨੇ ਨਸ਼ਾ ਰੋਕੂ ਕਮੇਟੀ ਦੇ ਮੈਂਬਰ 'ਤੇ ਕੀਤਾ ਜਾਨਲੇਵਾ ਹਮਲਾ, ਹਾਲਤ ਗੰਭੀਰ, ਹਮਲਾਵਰ ਫਰਾਰ
- Allegation on Ropar Police: ਰੋਪੜ ਦੇ ਪਿੰਡ ਸੈਫ਼ਲਪੁਰ 'ਚ ਬਿਨਾਂ ਵਰਦੀ ਘਰ ਅੰਦਰ ਦਾਖਿਲ ਹੋਈ ਪੁਲਿਸ, ਹੋਇਆ ਹੰਗਾਮਾ