ਬਠਿੰਡਾ : ਸੂਬੇ ਵਿੱਚ ਵੱਧ ਰਹੇ ਨਸ਼ੇ ਨੂੰ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਬਦਨਾਮ ਪੰਜਾਬ ਹਰਿਆਣਾ ਬਾਰਡਰ 'ਤੇ ਸਥਿਤ ਨਰ ਸਿੰਘ ਕਲੋਨੀ ਅਤੇ ਬਠਿੰਡਾ ਦੀ ਧੋਬੀ ਆਣਾ ਬਸਤੀ ਵਿਖੇ ਦਿਨ ਚੜ੍ਹਦੇ ਹੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਨਾਲ ਪਹੁੰਚੇ ਐਸਐਸਪੀ ਬਠਿੰਡਾ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਉਨਾਂ ਪਾਸ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਕੁਝ ਇਨਪੁੱਟ ਆਈ ਸੀ। ਜਿਸ ਦੇ ਮੱਦੇਨਜ਼ਰ ਉਹਨਾਂ ਵੱਲੋਂ ਮੌਕੇ ਦੀਆਂ ਵੱਖ ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ ਅਤੇ ਘਰਾਂ ਦੀ ਤਲਾਸ਼ੀ ਲਈ ਗਈ। ਇਹਨਾਂ ਵਿੱਚ ਧੋਬਿਆਣਾ ਬਸਤੀ ਵੀ ਸ਼ਾਮਿਲ ਹੈ ਜਿਥੇ ਛਾਪੇਮਾਰੀ ਕੀਤੀ।
ਸਖ਼ਤੀ ਨਾਲ ਬੰਦ ਕਰਵਾਏ ਜਾਣਗੇ ਨਸ਼ੇ ਦੇ ਕਾਰੋਬਾਰ :ਇਸ ਦੌਰਾਨ ਉਹਨਾਂ ਕਿਹਾ ਕਿ ਜਿਹੜੇ ਲੋਕ ਸ਼ੱਕੀ ਹਨ ਉਹਨਾਂ ਲੋਕਾਂ ਦੇ ਘਰਾਂ ਦੀ ਸਰਚ ਕੀਤੀ ਜਾ ਰਹੀ ਹੈ। ਜੋ ਕਿਸੇ ਸਮੇਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ ਅਤੇ ਨਸ਼ਾ ਵੇਚਦੇ ਸਨ। ਉਹਨਾਂ ਕਿਹਾ ਕਿ ਇਹ ਸਰਚ ਅਭਿਆਨ ਲਗਾਤਾਰ ਜਾਰੀ ਹਨ ਤਾਂ ਜੋ ਨਸ਼ੇ ਦੇ ਕਾਰੋਬਾਰੀਆਂ ਨੂੰ ਕਾਬੂ ਕੀਤਾ ਜਾ ਸਕੇ ਅਤੇ ਨਸ਼ੇ ਦਾ ਕਾਰੋਬਾਰ ਬੰਦ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਾਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਸ ਖਿਲਾਫ ਸਖਤ ਤੋਂ ਸਖਤ ਐਕਸ਼ਨ ਲਿਆ ਜਾਵੇਗਾ।