ਪੰਜਾਬ

punjab

ETV Bharat / state

ਬਾਇਓ ਗੈਸ ਪਲਾਂਟ ਦੇ ਉਦਘਾਟਨ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ 'ਤੇ CM ਮਾਨ ! - ਹਲਕਾ ਲਹਿਰਾਗਾਗਾ ਦੇ ਪਿੰਡ ਭੁਟਾਲ ਬਾਇਓ ਐਨਰਜੀ ਪਲਾਂਟ

ਜ਼ਿਲ੍ਹਾ ਸੰਗਰੂਰ ਦੇ ਹਲਕਾ ਲਹਿਰਾਗਾਗਾ ਦੇ ਪਿੰਡ ਭੁਟਾਲ biogas plant in Village Bhutal of Lehragaga ਵਿਖੇ ਲਗਾਏ ਗਏ ਬਾਇਓ ਐਨਰਜੀ ਪਲਾਂਟ ਤੋਂ ਬਾਅਦ ਭਗਵੰਤ ਮਾਨ ਉੱਤੇ ਵਿਰੋਧੀਆਂ ਪਾਰਟੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। Bhagwant Mann on target of opposition parties

biogas plant in Village Bhutal of Lehragaga
biogas plant in Village Bhutal of Lehragaga

By

Published : Oct 19, 2022, 6:06 PM IST

ਬਠਿੰਡਾ: ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਹਲਕਾ ਲਹਿਰਾਗਾਗਾ ਦੇ ਪਿੰਡ ਭੁਟਾਲ ਵਿਖੇ ਲਗਾਏ ਗਏ ਬਾਇਓ ਐਨਰਜੀ ਪਲਾਂਟ ਦਾ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੇ ਗਏ ਉਦਘਾਟਨ ਤੋਂ ਬਾਅਦ ਵਿਰੋਧੀਆਂ ਵੱਲੋਂ ਇਸ ਉਦਘਾਟਨ ਨੂੰ ਲੈ ਕੇ ਲਗਾਤਾਰ ਭਗਵੰਤ ਮਾਨ 'ਤੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਗਏ ਹਨ। biogas plant in Village Bhutal of Lehragaga

ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 230 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ, ਇਸ ਬਲ ਐਨਰਜੀ ਪਲਾਂਟ ਦਾ ਉਦਘਾਟਨ ਕਰਨ ਉੱਤੇ ਤੰਜ਼ ਕੱਸਦੇ ਹੋਏ ਕਿਹਾ ਕਿ ਇਸ ਬਾਇਓ ਐਨਰਜੀ ਪਲਾਂਟ ਨੂੰ ਕਾਂਗਰਸ ਦੇ ਕਾਰਜਕਾਲ ਵਿੱਚ ਸਥਾਪਤ ਕੀਤਾ ਗਿਆ ਸੀ। ਪਰ ਅੱਜ ਉਨ੍ਹਾਂ ਲੋਕਾਂ ਵੱਲੋਂ ਇਸ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ, ਜੋ ਕਹਿੰਦੇ ਸਨ ਕਾਂਗਰਸ ਨੇ ਪਿਛਲੇ 70 ਸਾਲਾਂ ਵਿਚ ਕੁਝ ਨਹੀਂ ਕੀਤਾ ਅਤੇ ਉਨ੍ਹਾਂ ਸੋਸ਼ਲ ਮੀਡੀਆ ਤੇ ਭਗਵੰਤ ਮਾਨ ਨੂੰ ਜੋਕਰ ਤੱਕ ਆਖ ਦਿੱਤਾ ਅਤੇ ਸਵਾਲ ਕੀਤਾ ਕਿ ਇਹ ਆਮ ਆਦਮੀ ਪਾਰਟੀ ਦਾ ਬਦਲਾਅ ਹੈ, ਜੋ ਕਾਂਗਰਸ ਦੇ ਕੀਤੇ ਹੋਏ ਕੰਮਾਂ ਉੱਤੇ ਆਪਣਾ ਠੱਪਾ ਲਗਾ ਰਿਹਾ ਹੈ।

ਉਧਰ ਦੂਸਰੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਭਗਵੰਤ ਮਾਨ ਦੇ ਵੱਲੋਂ ਬਾਇਓ ਐਨਰਜੀ ਪਲਾਂਟ ਦਾ ਉਦਘਾਟਨ ਕੀਤੇ ਜਾਣ ਉੱਤੇ Bhagwant Mann on target of opposition parties ਨਿਸ਼ਾਨਾ ਸਾਧਿਆ ਗਿਆ। ਇੱਥੇ ਦੱਸਣਯੋਗ ਹੈ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਸਾਲ 2019 ਵਿਚ ਉਸ ਸਮੇਂ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਗਰੂਰ ਦੇ ਹਲਕਾ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ biogas plant in Village Bhutal of Lehragaga ਵਿਖੇ 20 ਏਕੜ ਵਿਚ ਖੇਤਾਂ ਦੀ ਰਹਿੰਦ ਖੂੰਹਦ ਤੋਂ ਬਾਇਓ ਗੈਸ ਬਣਾਉਣ ਦਾ ਪ੍ਰਾਜੈਕਟ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਤੋਂ ਸ਼ੁਰੂ ਕਰਵਾਇਆ ਸੀ। ਜਿਸ ਦਾ ਉਦਘਾਟਨ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਕੀਤਾ ਗਿਆ।

ਇਸ ਉਦਘਾਟਨ ਨੂੰ ਲੈ ਕੇ ਕਾਂਗਰਸੀਆਂ ਵਲੋਂ ਲਗਾਤਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਉੱਤੇ ਤਿੱਖੇ ਨਿਸ਼ਾਨੇ ਸਾਧੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਆਰੋਪ ਲਗਾਏ ਜਾ ਰਹੇ ਹਨ ਕਿ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਕਾਰਜਕਾਲ ਵਿੱਚ ਸ਼ੁਰੂ ਕੀਤੇ ਗਏ, ਪ੍ਰਾਜੈਕਟਾਂ ਤੇ ਆਮ ਆਦਮੀ ਪਾਰਟੀ ਦਾ ਠੱਪਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸੰਗਰੂਰ ਲੁਧਿਆਣਾ ਹਾਈਵੇ ਉੱਤੇ ਦੋ ਟੋਲ ਪਲਾਜ਼ੇ ਬੰਦ ਕਰਨ ਦੇ ਮਾਮਲੇ ਵਿੱਚ ਵੀ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆ ਚੁੱਕੇ ਸਨ। ਕਿਉਂਕਿ ਉਨ੍ਹਾਂ ਵੱਲੋਂ ਇਨ੍ਹਾਂ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਵਿਰੋਧੀਆਂ ਨੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਜਦੋਂ ਇਹ ਟੋਲ ਪਲਾਜ਼ਿਆਂ ਦੀ ਮਿਆਦ ਪੁੱਗ ਚੁੱਕੀ ਹੈ ਤਾਂ ਭਗਵੰਤ ਮਾਨ ਕਿਸ ਅਧਾਰ ਉੱਤੇ ਇਨ੍ਹਾਂ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਦਾਅਵਾ ਕਰ ਰਹੇ ਹਨ।

ਫ਼ਿਲਹਾਲ ਵੇਖਣਾ ਇਹ ਹੋਵੇਗਾ ਕਿ ਲਗਾਤਾਰ ਭਗਵੰਤ ਮਾਨ ਵੱਲੋਂ ਪੰਜਾਬ ਕੀਤੇ ਜਾ ਰਹੇ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਉੱਤੇ ਵਿਰੋਧੀਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ ਅਤੇ ਵਿਰੋਧੀਆਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਆਪਣੇ ਵਿਕਾਸ ਗਿਣਾਵੇ ਨਾ ਕਿ ਪਿਛਲੀਆਂ ਸਰਕਾਰਾਂ ਨੂੰ ਦੇ ਕੀਤੇ ਹੋਏ ਵਿਕਾਸ ਕਾਰਜਾਂ ਉੱਤੇ ਆਪਣਾ ਠੱਪਾ ਲਗਾਵੇ।

ਇਹ ਵੀ ਪੜੋ:-CM ਮਾਨ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ, ਆਧੁਨਿਕ ਅਤੇ ਕੁਸ਼ਲ ਪੁਲਿਸਿੰਗ ਈਕੋ ਸਿਸਟਮ ਬਣਾਉਣ ਲਈ ਪ੍ਰੇਰਿਆ

ABOUT THE AUTHOR

...view details