ਪੰਜਾਬ

punjab

ETV Bharat / state

ਪੁਲਿਸ ਵੱਲੋਂ ਬੱਚੀ ‘ਤੇ ਤਸ਼ੱਦਦ ! - ਤਣਾਅਪੂਰਨ ਮਾਹੌਲ

ਬਠਿੰਡਾ ਦੇ ਵਿੱਚ ਠੇਕਾ ਮੁਲਾਜ਼ਮਾਂ ਦੇ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Badal) ਦਾ ਜਬਰਦਸਤ ਵਿਰੋਧ ਕੀਤਾ ਗਿਆ। ਇਸ ਵਿਰੋਧ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਸਮੇਤ ਮਾਸੂਮ ਬੱਚੀ ਨੂੰ ਵੀ ਹਿਰਾਸਤ ਦੇ ਵਿੱਚ ਲਿਆ ਗਿਆ।

ਵਿੱਤ ਮੰਤਰੀ ਦਾ ਵਿਰੋਧ ਕਰਨ ਆਏ ਠੇਕਾ ਮੁਲਾਜ਼ਮਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ
ਵਿੱਤ ਮੰਤਰੀ ਦਾ ਵਿਰੋਧ ਕਰਨ ਆਏ ਠੇਕਾ ਮੁਲਾਜ਼ਮਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ

By

Published : Aug 7, 2021, 7:37 PM IST

ਬਠਿੰਡਾ:ਠੇਕਾ ਮੁਲਾਜ਼ਮਾਂ ਵੱਲੋਂ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ (Government of Punjab) ਦਾ ਵਿਰੋਧ ਕੀਤਾ ਜਾ ਰਿਹਾ ਹੈ ਇਸੇ ਲੜੀ ਦੌਰਾਨ ਅੱਜ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਵਿਰੋਧ ਕਰਨ ਲਈ ਪਹੁੰਚੇ ਠੇਕਾ ਮੁਲਾਜ਼ਮਾਂ ਨਾਲ ਪੁਲਿਸ ਵੱਲੋਂ ਧੱਕਾ ਮੁੱਕੀ ਕੀਤੀ ਗਈ।

ਵਿੱਤ ਮੰਤਰੀ ਦਾ ਵਿਰੋਧ ਕਰਨ ਆਏ ਠੇਕਾ ਮੁਲਾਜ਼ਮਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ

ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਪਰਿਵਾਰ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਣਯੋਗ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਅੰਡਰਬ੍ਰਿਜ ਦਾ ਉਦਘਾਟਨ ਕੀਤਾ ਜਾਣਾ ਸੀ। ਇਸ ਦੌਰਾਨ ਹੀ ਵੱਖ-ਵੱਖ ਵਿਭਾਗਾਂ ਦੇ ਠੇਕਾ ਕਰਮਚਾਰੀ ਉਸ ਸਥਾਨ ‘ਤੇ ਵਿਰੋਧ ਕਰਨ ਲਈ ਪਹੁੰਚ ਗਏ। ਇਸ ਦੌਰਾਨ ਹੀ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਠੇਕਾ ਮੁਲਾਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਠੇਕਾ ਮੁਲਾਜ਼ਮਾਂ ਵੱਲੋਂ ਬੈਰੀਕੇਡ ਤੋੜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਧੱਕਾ ਮੁੱਕੀ ਕੀਤੀ ਗਈ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਵੀ ਲੱਥ ਗਈਆਂ।

ਪੁਲਿਸ ਵੱਲੋਂ ਬੱਚੀ ‘ਤੇ ਤਸ਼ੱਦਦ !

ਇਸ ਤਣਾਅਪੂਰਨ ਬਣੇ ਮਾਹੌਲ ਦੇ ਚੱਲਦੇ ਪੁਲਿਸ ਵੱਲੋਂ ਇੱਕ ਪ੍ਰਦਰਸ਼ਨਕਾਰੀਆਂ ਦੇ ਨਾਲ ਪਹੁੰਚੀ ਮਾਸੂਮ ਬੱਚੀ ਸਕੂਲ ਵਿਦਿਆਰਥਣ ਨੂੰ ਵੀ ਹਿਰਾਸਤ ਦੇ ਵਿੱਚ ਲਿਆ ਗਿਆ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਇਸੇ ਤਰ੍ਹਾਂ ਵਿਰੋਧ ਪ੍ਰਦਰਸ਼ਨ ਕਰਦੇ ਰਹਿਣਗੇ।

ਇਹ ਵੀ ਪੜ੍ਹੋ: ਖੂਨ ਦੇ ਰਿਸ਼ਤੇ ਹੋਏ ਪਾਣੀ, ਚੱਲੀਆਂ ਗੋਲੀਆਂ

ABOUT THE AUTHOR

...view details