ਬਠਿੰਡਾ: ਹਰ ਸਾਲ ਸਿਆਸੀ ਮੁੱਦਾ ਬਣਦੇ ਜਾ ਰਹੇ ਝੋਨੇ ਦੀ ਪਰਾਲੀ ਨੂੰ ਕਿਸਾਨਾਂ ਵੱਲੋਂ ਅੱਗ ਲਾਉਣ (Farmers set fire to paddy straw) ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਬਠਿੰਡਾ ਦੇ ਪਿੰਡ ਸੰਦੋਹਾ ਵਿਖੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (Bharatiya Kisan Union Ekta Sidhupur) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਦਾ ਕੋਈ ਢੁੱਕਵਾਂ ਹੱਲ ਨਹੀਂ ਕੱਢਿਆ ਜਾ ਰਿਹਾ ਜਿਸ ਕਾਰਨ ਮਜਬੂਰਨ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਸਰਕਾਰ ਪਰਾਲੀ ਦੇ ਹੱਲ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਜਿੰਨ੍ਹਾਂ ਵਿੱਚ ਕੋਈ ਸਚਾਈ ਨਹੀਂ ਹੈ ਕਿਉਂਕਿ ਛੋਟੇ ਕਿਸਾਨਾਂ ਵੱਲੋਂ ਮਹਿੰਗੀ ਮਸ਼ੀਨਰੀ ਪਰਾਲੀ ਦੇ ਹੱਲ ਲਈ ਨਹੀਂ ਖ਼ਰੀਦੀ ਜਾ ਸਕਦੀ ਅਤੇ ਨਾ ਹੀ ਸਰਕਾਰ ਵੱਲੋਂ ਪਰਾਲੀ ਇਕੱਠੀ ਕਰਨ ਲਈ ਲੋੜਵੰਦ ਮਸ਼ੀਨਰੀ ਸਬੰਧੀ ਕੋਈ ਫ਼ੈਸਲਾ ਲਿਆ ਜਾ ਰਿਹਾ ਹੈ ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣੀ ਪੈ ਰਹੀ ਹੈ।