ਬਠਿੰਡਾ:ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੈਂਸਰ ਪੀੜਤਾਂ ਨੂੰ ਮੁੱਖ ਮੰਤਰੀ ਰਿਲੀਫ਼ ਫੰਡ ਰਾਹੀਂ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ, ਪਰ ਇਸ ਲਈ ਕੈਂਸਰ ਪੀੜਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਪਣੇ ਇਲਾਜ ਦੀਆਂ ਰਿਪੋਰਟਾਂ ਜਮ੍ਹਾਂ ਕਰਵਾਉਣੀਆਂ ਪੈਂਦੀਆਂ ਹਨ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਇਹ ਰਿਪੋਰਟਾਂ ਚੰਡੀਗੜ੍ਹ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਜਾਂਦੀ ਹੈ ਅਤੇ ਉਨ੍ਹਾਂ ਵੱਲੋਂ ਮਾਨਤਾ ਦੇਣ ਤੋਂ ਬਾਅਦ ਹੀ ਰਲੀਫ਼ ਫੰਡ ਰਾਹੀਂ ਕੈਂਸਰ ਪੀੜਤਾਂ ਦੀ ਸਹਾਇਤਾ ਕੀਤੀ ਜਾਂਦੀ ਹੈ।
ਇੱਥੇ ਦੱਸਣਯੋਗ ਹੈ ਕਿ ਬਹੁਤੇ ਕੈਂਸਰ ਪੀੜਤਾਂ ਨੂੰ ਇਸ ਫੰਡ ਬਾਰੇ ਜਾਣਕਾਰੀ ਨਾ ਹੋਣ ਕਾਰਨ ਇਹ ਆਰਥਿਕ ਸਹਾਇਤਾ ਪ੍ਰਾਪਤ ਨਹੀਂ ਹੁੰਦੀ ਅਤੇ ਦੂਸਰਾ ਇਸ ਰਿਲੀਫ਼ ਫੰਡ ਦੀਆਂ ਸ਼ਰਤਾਂ ਪੂਰੀਆਂ ਕਰਨ ਵਿੱਚ ਵੀ ਮਰੀਜ਼ਾਂ ਨੂੰ ਕਾਫ਼ੀ ਕਠਿਨਾਈਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਬਹੁਤੇ ਮਰੀਜ਼ ਇਸ ਰਿਲੀਫ ਫੰਡ ਤੋਂ ਵਾਂਝੇ ਰਹਿ ਜਾਂਦੇ ਹਨ।
ਪੰਜਾਬ ਦੇ ਲੋਕ ਪਹਿਲਾਂ ਕੈਂਸਰ ਦੇ ਇਲਾਜ ਲਈ ਰਾਜਸਥਾਨ ਦੇ ਬੀਕਾਨੇਰ ਅਤੇ ਲਾਲਗੜ੍ਹ ਵਿਖੇ ਜਾਂਦੇ ਸਨ ਅਤੇ ਬਠਿੰਡਾ ਤੋਂ ਬੀਕਾਨੇਰ ਜਾਣ ਵਾਲੀ ਗੱਡੀ ਨੂੰ ਕੈਂਸਰ ਟਰੇਨ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ।