ਬਠਿੰਡਾ: ਪੰਜਾਬ ਸਰਕਾਰ ਵਲੋਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਿਛਲੀ ਕਾਂਗਰਸ ਸਰਕਾਰ ਸਮੇਂ ਵੀ ਕੱਚੇ ਕਾਮਿਆਂ ਨੂੰ ਪੱਕਿਆਂ ਕਰਨ ਦੀਆਂ ਕਾਰਵਾਈ ਕੀਤੀ ਗਈ ਸੀ। ਇਸ ਦੇ ਬਾਵਜੂਦ ਸਮਾਂ ਲੰਘ ਜਾਣ ਤੋਂ ਬਾਅਦ ਵੀ ਉਨ੍ਹਾਂ ਨੂੰ ਪੱਕਿਆਂ ਨਹੀਂ ਕੀਤਾ ਗਿਆ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਬਠਿੰਡਾ ਵਿੱਚ ਕੱਚੇ ਕਾਮਿਆਂ ਅਤੇ ਪੁਲਿਸ ਵਿਚਕਾਰ ਹੋਈ ਖਿੱਚਧੂਹ ਇਸ ਦੇ ਚੱਲਦਿਆਂ ਆਜ਼ਾਦੀ ਵਾਲੇ ਦਿਨ ਬਠਿੰਡਾ 'ਚ ਥਰਮਲ ਪਲਾਂਟ ਦੇ ਕੱਚੇ ਕਾਮਿਆਂ ਵਲੋਂ ਕਾਲੀਆਂ ਝੰਡੀਆਂ ਲੈਕੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਖਿੱਚਧੂਹ ਵੀ ਹੋਈ।
ਪ੍ਰਦਰਸ਼ਨਕਾਰੀਆਂ ਵਲੋਂ ਕਾਲੀਆਂ ਝੰਡੀਆਂ ਲੈਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਦੇਸ਼ ਆਜ਼ਾਦੀ ਮਨਾ ਰਿਹਾ ਹੈ ਪਰ ਉਨ੍ਹਾਂ ਨੂੰ ਅੱਜ ਤੱਕ ਆਪਣੇ ਹੱਕ ਨਹੀਂ ਮਿਲ ਰਹੇ ਹਨ। ਪ੍ਰਦਰਸ਼ਨ ਕਰ ਰਹੇ ਕੱਚੇ ਕਾਮਿਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ।
ਬਠਿੰਡਾ ਵਿੱਚ ਕੱਚੇ ਕਾਮਿਆਂ ਅਤੇ ਪੁਲਿਸ ਵਿਚਕਾਰ ਹੋਈ ਖਿੱਚਧੂਹ ਪ੍ਰਦਰਸ਼ਨਕਾਰੀ ਕਰਮਜੀਤ ਸਿੰਘ ਨੇ ਕਿਹਾ ਕਿ ਬੇਸ਼ੱਕ ਦੇਸ਼ ਆਜ਼ਾਦ ਹੋ ਗਿਆ ਹੈ, ਪਰ ਅਸੀਂ ਅਜੇ ਵੀ ਗੁਲਾਮ ਹਾਂ, ਜਿਸ ਕਾਰਨ ਅਸੀਂ ਅੱਜ ਕਾਲਾ ਦਿਵਸ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਹਮੇਸ਼ਾ ਗਰੀਬ ਲੋਕਾਂ ਦਾ ਸ਼ੋਸ਼ਣ ਕੀਤਾ ਹੈ। ਕੱਚੇ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਹਿਰਾਸਤ 'ਚ ਬੈਠੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ, ਹੁਣ ਉਨ੍ਹਾਂ ਦੀ ਸਰਕਾਰ ਹੈ ਅਤੇ ਪੁਲਿਸ ਆਪਣੇ ਹੱਕਾਂ ਲਈ ਲੜ ਰਹੇ ਲੋਕਾਂ ਨਾਲ ਧੱਕਾ ਕਰ ਰਹੀ ਹੈ, ਪੁਲਿਸ ਨੇ ਕੁੱਟਮਾਰ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਅਤੇ ਕਿਹਾ ਕਿ ਕੀ ਇਹ ਆਜ਼ਾਦੀ ਹੈ।
ਇਹ ਵੀ ਪੜ੍ਹੋ:ਪੰਜਾਬ ਭਰ ਵਿੱਚ ਮੁਹੱਲਾ ਕਲੀਨਿਕ ਦੀ ਹੋਈ ਸ਼ੁਰੂਆਤ