ਬਠਿੰਡਾ: ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਇਨਸਾਫ ਮੋਰਚੇ ਵੱਲੋਂ ਜੀਦਾ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਇਨਸਾਫ਼ ਮੋਰਚੇ ਵੱਲੋਂ ਲਗਾਤਾਰ ਬਰਗਾੜੀ ਵਿਖੇ ਬਠਿੰਡਾ ਸ੍ਰੀ ਅੰਮ੍ਰਿਤਸਰ ਸਾਹਿਬ ਨੈਸ਼ਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਅਸੀਂ ਪਿਛਲੇ ਦਿਨੀਂ ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਜੀਦਾ ਟੋਲ-ਪਲਾਜ਼ੇ ਤੇ ਬੀਤੇ ਦਿਨੀਂ ਇਨਸਾਫ ਮੋਰਚੇ ਵੱਲੋਂ ਜੀਦਾ ਟੋਲ ਪਲਾਜ਼ਾ ਤੇ ਫਲੇਕ੍ਸ ਲਗਾ ਕੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਟੋਲ ਪਲਾਜਾ ਕਰਮਚਾਰੀਆਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਵੱਲੋਂ ਟੋਲ ਪਲਾਜ਼ਾ ਤੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ:Government policy on sand: ਲੋਕਾਂ ਤਕ ਪਹੁੰਚਦਿਆਂ 5.50 ਤੋਂ 30 ਰੁਪਏ ਫੁੱਟ ਹੋ ਜਾਂਦੀ ਐ ਸਰਕਾਰ ਦੀ "ਸਸਤੀ ਰੇਤਾ" !
ਵੱਡੇ ਵਿੱਤੀ ਨੁਕਸਾਨ ਦਾ ਸਾਹਮਣਾ:ਜੀਦਾ ਟੋਲ ਪਲਾਜ਼ਾ ਦੇ ਮੈਨੇਜਰ ਦਾ ਕਹਿਣਾ ਹੈ ਕਿ ਇਨਸਾਫ਼ ਮੋਰਚੇ ਵੱਲੋਂ ਟੋਲ ਪਲਾਜ਼ਾ ਬੰਦ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਭਾਵੇਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਆਉਣ ਵਾਲੇ ਟਰੈਫਿਕ ਦਾ ਰਸਤਾ ਬਾਦਲ ਦਿੱਤਾ ਗਿਆ ਹੈ। ਇਸ ਕਾਰਨ ਟੋਲ ਪਲਾਜ਼ਾ ਦੇ ਕਿਸਾਨਾਂ ਦੀ ਆਮਦਨ ਵਿੱਚ ਵੱਡਾ ਵਿੱਤੀ ਘਾਟਾ ਪਿਆ ਹੈ ਭਾਵੇਂ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਪਰ ਉਨ੍ਹਾਂ ਨੂੰ ਵੱਡੇ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੇ ਇਹ ਨੁਕਸਾਨ ਇਸੇ ਤਰਾਂ ਜਾਰੀ ਰਿਹਾ ਤਾਂ ਉਹ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਵੀ ਨਹੀਂ ਦੇ ਪਾਉਣਗੇ ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਸਲੇ ਦਾ ਜਲਦੀ ਹੱਲ ਕੱਢਿਆ ਜਾਵੇ।
ਰੁਜ਼ਗਾਰ ਦੀ ਚਿੰਤਾ:ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਲਾਡੀ ਦਾ ਕਹਿਣਾ ਹੈ ਕਿ ਪਹਿਲਾਂ ਕਰੋਨਾ ਕਾਲ ਅਤੇ ਫਿਰ ਕਿਸਾਨ ਆਗੂਆਂ ਅਤੇ ਇਸ ਤੋਂ ਬਾਅਦ ਹੁਣ ਇਨਸਾਫ਼ ਮੋਰਚੇ ਵੱਲੋਂ ਟੋਲ ਪਲਾਜ਼ਾ ਬੰਦ ਕੀਤੇ ਜਾਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸਟੋਲ ਪਲਾਜ਼ਾ ਤੇ ਕੰਮ ਕਰ ਰਹੇ ਕਰੀਬ 120 ਕਰਮਚਾਰੀਆਂ ਨੂੰ ਆਪਣੇ ਰੁਜ਼ਗਾਰ ਦੀ ਚਿੰਤਾ ਸਤਾਉਣ ਲੱਗੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਵੇ ਜਿਸ ਕਾਰਨ ਉਹਨਾਂ ਦਾ ਰੁਜਗਾਰ ਬਚ ਸਕੇ ਕਿਉਂਕਿ ਜੇਕਰ ਕੰਪਨੀ ਨੂੰ ਵੱਡਾ ਵਿੱਤੀ ਨੁਕਸਾਨ ਹੁੰਦਾ ਹੈ ਤਾਂ ਇਸ ਨਾਲ ਉਨ੍ਹਾਂ ਦੀਆਂ ਨੌਕਰੀਆਂ ਵੀ ਵਧਦੀ ਹੈ।
ਪ੍ਰਦਰਸ਼ਨ ਕਰਨਾ ਹਰ ਇੱਕ ਦਾ ਹੱਕ: ਉਧਰ ਦੂਜੇ ਪਾਸੇ ਪੁਲਿਸ ਅਧਿਕਾਰੀ ਡੀਐਸਪੀ ਰਛਪਾਲ ਸਿੰਘ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਇਹ ਕਰਮਚਾਰੀ ਤੈਨਾਤ ਕੀਤੇ ਗਏ ਹਨ, ਪਿਛਲੇ ਦਿਨੀਂ ਇਨਸਾਫ ਮੋਰਚਾ ਵੱਲੋਂ ਟੋਲ ਪਲਾਜ਼ਾ ਬੰਦ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਸਬ ਡਵੀਜ਼ਨ ਭੁੱਚੋ ਮੰਡੀ ਦੀ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਪ੍ਰਦਰਸ਼ਨ ਕਰਨਾ ਹਰ ਇੱਕ ਦਾ ਹੱਕ ਹੈ ਪਰ ਕਿਸੇ ਨੂੰ ਪ੍ਰਤਾੜਿਤ ਕਰਕੇ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ|