ਬਠਿੰਡਾ:ਕਾਂਗਰਸ ਵੱਲੋਂ ਪੰਜਾਬ ਕਾਂਗਰਸ ਦਾ ਅਮਰਿੰਦਰ ਸਿੰਘ ਉਰਫ ਰਾਜਾ ਵੜਿੰਗ ਨੂੰ ਪ੍ਰਧਾਨ (appointment of Raja Waring as the President of the Punjab Congress) ਬਣਾਏ ਜਾਣ ਤੋਂ ਬਠਿੰਡਾ ਦੇ ਕਾਂਗਰਸ ਭਵਨ ਵਿਖੇ ਕਾਂਗਰਸੀਆਂ ਵੱਲੋਂ ਲੱਡੂ ਵੰਡ ਕੇ ਅਤੇ ਪਟਾਕੇ ਚਲਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਂਗਰਸੀਆਂ ਨੇ ਜਿੱਥੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਉੱਥੇ ਹੀ ਕਿਹਾ ਕਿ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਵਿੱਚ ਨਵੀਂ ਜਾਨ ਪੈ ਗਈ ਹੈ।
ਰਾਜਾ ਵੜਿੰਗ ਦੇ ਪ੍ਰਧਾਨ ਬਣਨ ਤੇ ਕਾਂਗਰਸੀਆਂ ਨੇ ਲੱਡੂ ਵੰਡ ਮਨਾਈ ਖੁਸ਼ੀ ਉਨ੍ਹਾਂ ਕਿਹਾ ਕਿ ਕਾਂਗਰਸੀਆਂ ਵੱਲੋਂ ਹੁਣੇ ਤੋਂ ਹੀ ਕਮਰ ਕੱਸ ਲਈ ਗਈ ਹੈ ਤਾਂ ਜੋ 2024 ਦੀਆਂ ਪਾਰਲੀਮੈਂਟ ਚੋਣਾਂ ਵਿੱਚ ਕਾਂਗਰਸ ਬਹੁਮਤ ਹਾਸਲ ਕਰ ਸਕੇ। ਕਾਂਗਰਸੀ ਵਰਕਰਾਂ ਨੇ ਕਿਹਾ ਕਿ ਸੀਨੀਅਰ ਲੀਡਰਸ਼ਿਪ ਨੇ ਬਹੁਤ ਵਧੀਆ ਫੈਸਲਾ ਕੀਤਾ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਤੋਂ ਪਹਿਲਾਂ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਰਹਿ ਚੁੱਕੇ ਹਨ।
ਰਾਜਾ ਵੜਿੰਗ ਦੇ ਪ੍ਰਧਾਨ ਬਣਨ ਤੇ ਕਾਂਗਰਸੀਆਂ ਨੇ ਲੱਡੂ ਵੰਡ ਮਨਾਈ ਖੁਸ਼ੀ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਤੇ ਕਾਂਗਰਸੀਆਂ ਨੇ ਲੱਡੂ ਵੰਡ ਮਨਾਈ ਖੁਸ਼ੀ ਇੱਕ ਪਾਸੇ ਜਿੱਥੇ ਜਸ਼ਨਾਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਉੱਥੇ ਹੀ ਦੂਜੇ ਪਾਸੇ ਵੜਿੰਗ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਦੀ ਆਪਸੀ ਖਾਨਾਜੰਗੀ ਮੁੜ ਸਾਹਮਣੇ ਆਉਣ ਲੱਗੀ ਹੈ। ਪਾਰਟੀ ਦੇ ਕਈ ਆਗੂਆਂ ਵੱਲੋਂ ਵੜਿੰਗ ਦੇ ਪ੍ਰਧਾਨ ਬਣਾਉਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਵਿਚਾਲੇ ਲੁਧਿਆਣਾ ਤੋਂ ਸਾਬਕਾ ਕਾਂਗਰਸ ਵਿਧਾਇਕ ਕੁਲਦੀਪ ਵੈਦ ਵੱਲੋਂ ਜਿੱਥੇ ਹਾਈਕਮਾਨ ਦੇ ਫੈਸਲੇ ਦਾ ਸੁਆਗਤ ਕੀਤਾ ਗਿਆ ਹੈ ਉੱਥੇ ਹੀ ਪਾਰਟੀ ਨੂੰ ਨਸੀਹਤ ਦਿੱਤੀ ਹੈ ਕਿ ਜੋ ਵੀ ਪਾਰਟੀ ਦੇ ਫੈਸਲੇ ਦਾ ਵਿਰੋਧ ਕਰਦਾ ਹੈ ਉਸਨੂੰ ਤੁਰੰਤ ਪਾਰਟੀ ’ਚੋਂ ਬਾਹਰ ਕੱਢਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਨਵਜੋਤ ਸਿੱਧੂ ਨੇ ਇਸ ਤਰ੍ਹਾਂ ਦਿੱਤੀ ਰਾਜਾ ਵੜਿੰਗ ਨੂੰ ਵਧਾਈ ...