ਬਠਿੰਡਾ:ਪਿਛਲੇ ਲੰਮੇ ਸਮੇਂ ਤੋਂ ਹੱਕੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਇਨ੍ਹਾਂ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਉਨ੍ਹਾਂ ਨਾਲ ਵਾਅਦੇ ਕਰ ਉਨ੍ਹਾਂ ਤੋਂ ਮੁੱਕਰਿਆ ਜਾ ਰਿਹਾ ਹੈ।
ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਬੱਸ ਸਟੈਂਡ ਜਾਮ ਕਰਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਡਰਾਇਵਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ ਪਰ ਇਸ ਮੀਟਿੰਗ ਦੌਰਾਨ ਵੀ ਕੋਈ ਹੱਲ ਨਹੀਂ ਕੱਢਿਆ ਗਿਆ।