ਬਠਿੰਡਾ:ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਘਾਂ ਚ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਹ ਪ੍ਰਦਰਸ਼ਨ ਰੋਜ਼ ਗਾਰਡਨ ਤੋਂ ਸ਼ੁਰੂ ਕੀਤਾ। ਇਸ ਦੌਰਾਨ ਠੇਕੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਨੂੰ 24 ਘੰਟਿਆਂ ਦੇ ਲਈ ਘਿਰਾਓ ਕੀਤਾ।
ਪ੍ਰਦਰਸ਼ਨ ਕਰ ਰਹੀ ਠੇਕੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੁਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆ ਗਈਆਂ ਜਿਸ ਕਾਰਨ ਉਹ ਰੋਸ ਵੱਜੋਂ ਸੜਕ ’ਤੇ ਉਤਰੇ ਹਨ। ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀਆਂ ਦੇ ਦਫਤਰਾਂ ਦਾ ਘਿਰਾਓ ਕਰ ਰਹੇ ਹਨ ਇਹ ਘਿਰਾਓ 24 ਘੰਟੇ ਲਗਾਤਾਰ ਜਾਰੀ ਰਹੇਗਾ।