ਬਠਿੰਡਾ: ਜ਼ਿਲ੍ਹਾ ’ਚ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਬੱਸ ਸਟੈਂਡ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਸਵਾਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਅਜਿਹਾ ਕਦਮ ਚੁੱਕਣਾ ਪਿਆ।
ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਵੱਲੋਂ ਸੱਤਾ ਚ ਆਉਣ ਤੋਂ ਬਾਅਦ ਸਰਕਾਰ ਵੱਲੋਂ ਕੱਚੇ ਕਾਮਿਆਂ ਦੀ ਸਾਰ ਨਹੀਂ ਲਈ ਗਈ।