ਬਠਿੰਡਾ: ਪੂਰੇ ਉੱਤਰ ਭਾਰਤ ਚ ਠੰਡ ਫਿਰ ਤੋਂ ਕਹਿਰ ਢਾਹ ਰਹੀ ਹੈ। ਹਾਲਾਂਕਿ ਦੁਪਹਿਰ ਬਾਅਦ ਧੁੱਪ ਨਿਕਲ ਆਉਂਦੀ ਹੈ ਪਰ ਸਵੇਰੇ ਤੇ ਸ਼ਾਮ ਨੂੰ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਜਾਂਦਾ ਹੈ। ਬਠਿੰਡਾ ਚ ਸ਼ੁੱਕਰਵਾਰ ਨੂੰ ਘੱਟੋ ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਧੁੰਦ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਭ ਤੋਂ ਜ਼ਿਆਦਾ ਪਰੇਸ਼ਾਨੀ ਸਕੂਲ ਜਾਣ ਵਾਲੇ ਬੱਚਿਆਂ ਨੂੰ ਪੇਸ਼ ਆ ਰਹੀ ਹੈ।
ਧੁੰਦ ਦਾ ਕਹਿਰ ਜਾਰੀ , ਠੰਡੀਆਂ ਹਵਾਵਾਂ ਨੇ ਵਧਾਈ ਵਿਦਿਆਰਥੀਆਂ ਦੀ ਪਰੇਸ਼ਾਨੀ
ਧੁੰਦ ਨੇ ਇੱਕ ਵਾਰ ਫਿਰ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਬਠਿੰਡਾ 'ਚ ਕਾਫ਼ੀ ਧੁੰਦ ਪੈ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 48 ਘੰਟੇ ਦੇ ਦੌਰਾਨ ਸ਼ਹਿਰ ਦਾ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ।
ਨੈਸ਼ਨਲ ਹਾਈਵੇ ਧੁੰਦ ਵੀ ਕਾਫ਼ੀ ਵੇਖਣ ਨੂੰ ਮਿਲੀ ਜਿਸ ਕਾਰਨ ਵਿਜ਼ਬਿਲਿਟੀ ਬਹੁਤ ਘੱਟ ਰਹੀ। ਮੌਸਮ ਵਿਭਾਗ ਦੇ ਮਾਹਿਰ ਡਾ. ਰਾਜ ਕੁਮਾਰ ਦਾ ਕਹਿਣਾ ਹੈ ਕਿ ਆਉਣ ਵਾਲੇ 48 ਘੰਟੇ ਦੇ ਦੌਰਾਨ ਸ਼ਹਿਰ ਦਾ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ।
ਨਗਰ ਨਿਗਮ ਵੱਲੋਂ ਬੇਸਹਾਰਾ ਵਿਅਕਤੀਆਂ ਲਈ ਬੇਸ਼ਕ ਰੈਣ ਬਸੇਰਾ ਬਣਾਇਆ ਗਿਆ ਹੈ ਪਰ ਇਹਨਾਂ ਰੈਨਬਸੇਰਿਆਂ ਵਿੱਚ ਜਗ੍ਹਾ ਘੱਟ ਹੋਣ ਕਰਕੇ ਖੁੱਲ੍ਹੇ ਅਸਮਾਨ ਹੇਠ ਜ਼ਰੂਰਤਮੰਦ ਵਿਅਕਤੀਆਂ ਨੂੰ ਆਪਣੀ ਰਾਤ ਕੱਟਣੀ ਪੈ ਰਹੀ ਹੈ।
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਛੋਟੇ ਬੱਚਿਆਂ ਨੂੰ ਸਵੇਰੇ ਅਤੇ ਸ਼ਾਮ ਨੂੰ ਬਾਹਰ ਨਾ ਜਾਣ ਦਿੱਤਾ ਜਾਵੇ ਕਿਉਂਕਿ ਇਸ ਤਰ੍ਹਾਂ ਦੇ ਮੌਸਮ ਵਿੱਚ ਬਿਮਾਰ ਹੋਣ ਦੀ ਸੰਭਾਵਨਾ ਜ਼ਿਆਦਾ ਬਣੀ ਰਹਿੰਦੀ ਹੈ। ਇਸ ਕਰਕੇ ਘਰ ਤੋਂ ਬਾਹਰ ਨਿਕਲਣ ਲਈ ਗੁਰੇਜ਼ ਹੀ ਕਰਨਾ ਬਿਹਤਰ ਰਹੇਗਾ। ਜੇਕਰ ਕੋਈ ਬੀਮਾਰ ਹੁੰਦਾ ਹੈ ਤਾਂ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਵਿਚ ਜਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਸੈਲਫ ਮੈਡੀਕੇਸ਼ਨ ਕਦੇ ਨਹੀਂ ਕਰਨੀ ਚਾਹੀਦੀ ।