ਬਠਿੰਡਾ: ਜ਼ਿਲੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੱਜ 27 ਵਿਅਕਤੀਆਂ ਵਿੱਚ ਕੋਵਿਡ ਦੀ ਪੁਸ਼ਟੀ ਹੋਈ ਹੈ। ਇਹ ਜਾਣਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ ਨੇ ਦਿੱਤੀ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਿਨਾਕਸ਼ੀ ਨੇ ਦੱਸਿਆ ਕਿ ਵੈਕਸੀਨ ਲੱਗਣ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਦੋ ਵਾਰ ਵੈਕਸੀਨੇਸ਼ਨ ਜ਼ਰੂਰ ਹੋਣਾ ਚਾਹੀਦਾ ਹੈ, ਜੇਕਰ ਤੁਸੀਂ ਵੀ ਨਹੀਂ ਹੋਏ ਤਾਂ ਪਹਿਲਾਂ ਵਾਲਾ ਜਿਹੜੀ ਵੈਕਸਿਨ ਉਧਰ ਜਿਹੜਾ ਪ੍ਰਭਾਵ ਹੈ ਉਹ ਕਾਫ਼ੀ ਘਟ ਜਾਂਦਾ ਹੈ।
ਡਾ. ਮਿਨਾਕਸ਼ੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 1,50,111 ਸੈਂਪਲ ਲਏ ਗਏ। ਜਿਨਾਂ ਵਿਚੋਂ 11,381 ਪੌਜ਼ੀਟਿਵ ਕੇਸ ਆਏ, ਇਨਾਂ ਵਿੱਚੋਂ 10,529 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 148 ਕੇਸ ਐਕਟਿਵ ਹਨ ਤੇ ਹੁਣ ਤੱਕ 256 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।