ਪੰਜਾਬ

punjab

By

Published : Mar 6, 2021, 4:23 PM IST

ETV Bharat / state

ਬਠਿੰਡਾ ’ਚ ਵੱਧ ਰਹੇ ਕੋਰੋਨਾ ਦੇ ਮਾਮਲੇ, ਪ੍ਰਸ਼ਾਸਨ ਚੌਕਸ

ਜ਼ਿਲ੍ਹੇ ਵਿੱਚ ਹੁਣ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ, ਪਿਛਲੇ ਦਿਨਾਂ ’ਚ ਪੰਦਰਾਂ ਨਵੇਂ ਮਰੀਜ਼ ਵਿੱਚ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਸੀ।

ਤਸਵੀਰ
ਤਸਵੀਰ

ਬਠਿੰਡਾ: ਜ਼ਿਲ੍ਹੇ ਵਿੱਚ ਹੁਣ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ, ਪਿਛਲੇ ਦਿਨਾਂ ’ਚ ਪੰਦਰਾਂ ਨਵੇਂ ਮਰੀਜ਼ ਵਿੱਚ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਸੀ। ਹੁਣ ਤੱਕ ਸਿਹਤ ਵਿਭਾਗ ਤੋਂ ਹਾਸਲ ਜਾਣਕਾਰੀ ਅਨੁਸਾਰ ਹੁਣ ਤੱਕ 147246 ਜ਼ਿਲੇ ਅੰਦਰ ਕੋਵਿਡ-19 ਤਹਿਤ ਸੈਂਪਲ ਲਏ ਗਏ। ਜਿਨਾਂ ਵਿਚੋਂ 11330 ਪੌਜ਼ੀਟਿਵ ਕੇਸ ਆਏ, ਇਨਾਂ ਵਿੱਚੋਂ 9437 ਕੋਰੋਨਾ ਪੀੜਤ ਪਾਏ ਗਏ ਹਨ ।

ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 120 ਕੇਸ ਐਕਟਿਵ ਹਨ ਤੇ ਹੁਣ ਤੱਕ 256 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ। ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕਈ ਮਰੀਜ਼ ਠੀਕ ਹੋ ਕੇ ਆਪਣੇ ਘਰ ਵਾਪਸ ਪਰਤ ਗਏ ਹਨ।

ਬਠਿੰਡਾ ’ਚ ਵੱਧ ਰਹੇ ਕੋਰੋਨਾ ਦੇ ਮਾਮਲੇ, ਪ੍ਰਸ਼ਾਸਨ ਚੌਕਸ

ਬਠਿੰਡਾ ਦੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਦਾ ਕਹਿਣਾ ਹੈ ਕਿ ਹੁਣ ਜ਼ਿਲ੍ਹੇ ਵਿੱਚ ਹਰ ਰੋਜ਼ ਇੱਕ ਹਜ਼ਾਰ ਵਿਅਕਤੀਆਂ ਦੀ ਕੋਰੋਨਾ ਸੈਂਪਲ ਲਏ ਜਾ ਰਹੇ ਹਨ। ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ। ਬਠਿੰਡਾ ਜ਼ਿਲ੍ਹੇ ਵਿੱਚ 4 ਸਕੂਲਾਂ ਦੇ 5 ਅਧਿਆਪਕਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਮੇਵਾ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦ ਸਿਪਾਹੀ ਸੰਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਤੇ ਦੇਸ ਰਾਜ ਸੀਨੀਅਰ ਸੈਕੰਡਰੀ ਸਕੂਲ ਦੇ ਇੱਕ-ਇੱਕ ਅਧਿਆਪਕਾ, ਪਿੰਡ ਦੁੱਲੇਵਾਲਾ ਤੋਂ ਇਕ ਅਧਿਆਪਕ ਅਤੇ ਚੱਕ ਰੁਲਦੂ ਸਿੰਘ ਵਾਲਾ ਦੇ ਦੋ ਅਧਿਆਪਕ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਸਕੂਲਾਂ ਨੂੰ ਸੇਂਨੇਟਾਈਜ਼ ਕਰਵਾਇਆ ਜਾ ਰਿਹਾ ਹੈ ਅਤੇ 48 ਘੰਟਿਆਂ ਲਈ ਸਕੂਲ ਬੰਦ ਕਰ ਦਿੱਤੇ ਗਏ ਹਨ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕੀਤਾ ਜਾ ਰਿਹਾ ਹੈ।

ABOUT THE AUTHOR

...view details