ਪੰਜਾਬ

punjab

ETV Bharat / state

ਪੰਜਾਬ ਵਿੱਚ ਲਗਾਤਾਰ ਵਧ ਰਿਹਾ ਕੋਰੋਨਾ, ਸਿਹਤ ਵਿਭਾਗ ਨੇ ਕੀਤੇ ਪੁਖਤਾ ਪ੍ਰਬੰਧ - Corona in Punjab

ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਬਠਿੰਡਾ ਸਿਵਲ ਹਾਸਪਿਟਲ (Bathinda Civil Hospital) ਵਿਚ ਬੈੱਡਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ ਗਈ ਹੈ। ਸੀਨੀਅਰ ਮੈਡੀਕਲ ਅਫਸਰ (Senior Medical Officer) ਦਾ ਕਹਿਣਾ ਹੈ ਕਰੋਨਾ ਨਾਲ ਲੜਨ ਲਈ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਤਿਆਰ ਹੈ।

Corona is increasing continuousl
ਪੰਜਾਬ ਵਿੱਚ ਲਗਾਤਾਰ ਵਧ ਰਿਹਾ ਕੋਰੋਨਾ

By

Published : Aug 18, 2022, 9:01 PM IST

ਬਠਿੰਡਾ: ਪੰਜਾਬ ਵਿੱਚ ਲਗਾਤਾਰ ਵਧ ਰਹੇ ਕੋਰੋਨਾ (Corona in Punjab) ਦੇ ਮਾਮਲਿਆਂ ਨੂੰ ਵੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨ੍ਹੀਂ ਭੀੜ ਭਾੜ ਅਤੇ ਜਨਤਕ ਥਾਵਾਂ ਉੱਪਰ ਮਾਸਕ ਲੈਣਾ ਜ਼ਰੂਰੀ ਕਰ ਦਿੱਤਾ ਹੈ, ਉੱਥੇ ਹੀ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਅਗੇਤੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।

ਸੀਨੀਅਰ ਮੈਡੀਕਲ ਆਫੀਸਰ ਡਾ. ਮਨਿੰਦਰ ਦਾ ਕਹਿਣਾ ਹੈ ਕਿ ਸਿਵਲ ਹਾਸਪਿਟਲ ਵਿਚ ਆਕਸੀਜਨ ਪਲਾਂਟ ਇੰਸਟਾਲ ਹੋਣ ਦੇ ਬਾਵਜੂਦ ਉਨ੍ਹਾਂ ਵੱਲੋਂ ਇਸ ਲਈ ਆਕਸੀਜਨ ਦੇ ਸਿਲੰਡਰ ਮੰਗਵਾਏ ਜਾ ਰਹੇ ਹਨ ਤਾਂ ਜੋ ਕਿਸੇ ਵੀ ਐਮਰਜੈਂਸੀ ਸਮੇਂ ਮਰੀਜ਼ਾਂ ਨੂੰ ਆਕਸੀਜਨ ਗੈਸ ਦੀ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਾ ਆਵੇ।

ਪੰਜਾਬ ਵਿੱਚ ਲਗਾਤਾਰ ਵਧ ਰਿਹਾ ਕੋਰੋਨਾ

ਉਨ੍ਹਾਂ ਕਿਹਾ ਕਿ ਆਕਸੀਜਨ ਪਲਾਂਟ ਦੇ ਨਾਲ ਨਾਲ ਉਨ੍ਹਾਂ ਕੋਲੋਂ ਦੋ ਸੌ ਦੇ ਕਰੀਬ ਆਕਸੀਜਨ ਦੇ ਸਿਲੰਡਰ ਰਿਜ਼ਰਵ ਰੱਖੇ ਗਏ ਹਨ ਕਿਉਂਕਿ ਜੇਕਰ ਕੋਈ ਐਮਰਜੈਂਸੀ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਇਹ ਆਕਸੀਜਨ ਦੇ ਸਿਲੰਡਰ ਵਰਤੋਂ ਵਿੱਚ ਲਿਆਂਦੇ ਜਾ ਸਕਦੇ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਿਵਲ ਹਾਸਪਿਟਲ ਵਿਚ ਇਸ ਵਾਰ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਬੈੱਡਾਂ ਦੀ ਗਿਣਤੀ ਵਧਾਈ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਲੈ ਕੇ ਵੈਕਸੀਨ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਇਸ ਬਿਮਾਰੀ ਨਾਲ ਲੜਨ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਿਵਲ ਹਾਸਪਿਟਲ ਵਿਚ ਆਕਸੀਜਨ ਦੇ ਨਾਲ ਲਿਕੁਅਡ ਆਕਸੀਜਨ ਦਾ ਵੀ ਪਲਾਂਟ ਇੰਸਟਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਕਰੋਨਾ ਦੇ ਨਾਲ ਲੜਨ ਲਈ ਉਨ੍ਹਾਂ ਕੋਲ ਸਮਾਂ ਥੋੜ੍ਹਾ ਸੀ ਪਰ ਇਸ ਵਾਰ ਉਨ੍ਹਾਂ ਵੱਲੋਂ ਪੂਰਨ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਜਾਰੀ ਗਾਈਡਲਾਈਨਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਵਿਅਕਤੀ ਨੂੰ ਫੇਸ ਮਾਸਕ ਸੈਨੇਟਾਇਜ਼ਰ ਅਤੇ ਉੱਚ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਹੀ ਅਸੀਂ ਇਸ ਮਹਾਂਮਾਰੀ ਦੇ ਖਿਲਾਫ ਲੜ ਸਕਦੇ ਹਾਂ।

ਇਹ ਵੀ ਪੜ੍ਹੋ:ਜੰਗਲਾਤ ਵਿਭਾਗ ਵਿੱਚ ਘੁਟਾਲਾ ਮਾਮਲਾ, ਧਰਮਸੋਤ ਅਤੇ ਗਿਲਜੀਆਂ ਦੀਆਂ ਵਧੀਆਂ ਮੁਸ਼ਕਿਲਾਂ

ABOUT THE AUTHOR

...view details