ਬਠਿੰਡਾ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੂਰੇ ਸੂਬੇ ਵਿੱਚ ਲੌਕਡਾਊਨ ਚਲ ਰਿਹਾ ਹੈ। ਲੌਕਡਾਊਨ ਦੇ ਕਾਰਨ ਕਈ ਪ੍ਰਵਾਸੀ ਮਜ਼ਦੂਰ ਆਪਣੇ-ਆਪਣੇ ਘਰਾਂ ਨੂੰ ਵਾਪਸ ਪਰਤ ਗਏ ਸਨ, ਬੇਸ਼ੱਕ ਸਰਕਾਰ ਨੇ ਅਨਲੌਕ 2.0 ਵਿੱਚ ਕੁਝ ਦੁਕਾਨਾਂ ਖੋਲ੍ਹਣ ਦੀ ਰਿਆਇਤ ਦੇ ਦਿੱਤੀ ਹੈ ਪਰ ਹਾਲੇ ਵੀ ਕਈ ਦੁਕਾਨਦਾਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
'ਦੁਕਾਨਾਂ ਤਾਂ ਖੁਲ੍ਹ ਗਈਆਂ ਪਰ ਕੰਮਕਾਜ ਅਜੇ ਵੀ ਠੱਪ'
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੂਰੇ ਸੂਬੇ ਵਿੱਚ ਲੌਕਡਾਊਨ ਚੱਲ ਰਿਹਾ ਹੈ। ਲੌਕਡਾਊਨ ਦੇ ਕਾਰਨ ਕਈ ਪ੍ਰਵਾਸੀ ਮਜ਼ਦੂਰ ਆਪਣੇ-ਆਪਣੇ ਘਰਾਂ ਨੂੰ ਵਾਪਸ ਪਰਤ ਗਏ ਸਨ, ਬੇਸ਼ੱਕ ਸਰਕਾਰ ਨੇ ਅਨਲੌਕ 2.0 ਦੇ ਤਹਿਤ ਕੁਝ ਦੁਕਾਨਦਾਰਾਂ ਨੂੰ ਦੁਕਾਨ ਖੋਲ੍ਹਣ ਦੀ ਰਿਆਇਤ ਦੇ ਦਿੱਤੀ ਹੈ। ਇਸ ਤਹਿਤ ਦੁਕਾਨਾਂ ਤਾਂ ਖੁਲ੍ਹ ਰਹੀਆਂ ਹਨ ਪਰ ਕੋਈ ਗਾਹਕ ਨਹੀਂ ਆ ਰਿਹਾ ਹੈ। ਇਸ ਦੇ ਚਲਦਿਆਂ ਦੁਕਾਨਦਾਰਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਬਾਰੇ ਗੱਲ ਕਰਦਿਆਂ ਬਠਿੰਡਾ ਦੇ ਮਹਿਣਾ ਚੌਕ ਵਾਸੀ ਸੰਦੀਪ ਅਗਰਵਾਲ ਨੇ ਦੱਸਿਆ ਕਿ ਪਿਛਲੇ 17 ਸਾਲਾਂ ਤੋਂ ਉਨ੍ਹਾਂ ਦਾ ਪਰਿਵਾਰ ਜੜੀ ਬੂਟੀ ਵੇਚਣ ਦਾ ਕੰਮ ਕਰ ਰਿਹਾ ਹੈ ਪਰ ਕੋਰੋਨਾ ਵਾਇਰਸ ਤੋਂ ਬਾਅਦ ਉਨ੍ਹਾਂ ਦੀ ਆਮਦਨੀ ਘੱਟ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਦੁਕਾਨ ਵਿੱਚ ਪਹਿਲਾਂ ਨਾਲੋਂ 40 ਫੀਸਦੀ ਹੀ ਕੰਮ ਰਹਿ ਗਿਆ ਹੈ।
ਇਲੈਕਟ੍ਰੀਕਲ ਦਾ ਕਾਰੋਬਾਰ ਕਰ ਰਹੇ ਅਮਿਤ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਵਿੱਚ ਵੀ ਗਾਹਕ ਪਹਿਲਾਂ ਨਾਲੋਂ ਬਹੁਤ ਘੱਟ ਆ ਰਹੇ ਹਨ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਆਰਥਿਕ ਹਾਲਾਤ ਕੁੱਝ ਠੀਕ ਨਹੀਂ ਹਨ, ਜਿਸ ਕਰਕੇ ਲੋਕ ਸਿਰਫ਼ ਉਹ ਹੀ ਕੰਮ ਕਰਵਾ ਰਹੇ ਹਨ, ਜਿਨ੍ਹਾਂ ਦੀ ਬੇਹੱਦ ਜ਼ਰੂਰਤ ਹੈ।