ਬਠਿੰਡਾ:ਪਿਛਲੇ ਦਿਨੀਂ ਬਠਿੰਡਾ ਦੇ ਮਾਲ ਰੋਡ 'ਤੇ ਹਰਮਨ ਕੁਲਚੇ ਵਾਲਾ ਦੇ ਮਾਲਕ ਅਤੇ ਵਪਾਰ ਮੰਡਲ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੇ ਕਤਲ ਮਾਮਲੇ ਵਿੱਚ ਪੁਲਿਸ ਕੋਲ ਰਿਮਾਂਡ 'ਤੇ ਚੱਲ ਰਹੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਅੱਜ ਮੁੜ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵਿੱਚ ਪੁਲਿਸ ਵੱਲੋਂ ਆਪਣਾ ਪੱਖ ਰੱਖਿਆ ਗਿਆ ਅਤੇ ਹਰਜਿੰਦਰ ਸਿੰਘ ਮੇਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਤਿੰਨ ਮੁਲਜ਼ਮਾਂ ਨੂੰ ਆਹਮਣੇ ਸਾਹਮਣੇ ਬਿਠਾ ਕੇ ਪੁੱਛਗਿਛ ਕਰਨ ਨੂੰ ਲੈ ਕੇ ਪੁਲਿਸ ਨੇ ਮੁੜ ਚਰਨਜੀਤ ਸਿੰਘ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਵੱਲੋਂ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹੀ ਦਿੱਤਾ।
ਵਪਾਰੀ ਕਤਲ ਮਾਮਲੇ 'ਚ ਅਦਾਲਤ ਵੱਲੋਂ ਮੁੜ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ - ਗੈਂਗਸਟਰ ਅਰਸ਼ ਡੱਲਾ
Bathinda businessman murder case: ਬਠਿੰਡਾ ਵਪਾਰੀ ਕਤਲ ਮਾਮਲੇ 'ਚ ਪੁਲਿਸ ਵਲੋਂ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਸ ਨੂੰ ਮੁੜ ਤੋਂ ਤਿੰਨ ਦੇ ਰਿਮਾਂਡ 'ਤੇ ਭੇਜ ਦਿੱਤਾ।
Published : Nov 14, 2023, 7:59 PM IST
ਪੁਲਿਸ ਨੂੰ ਮਿਲਿਆ ਤਿੰਨ ਦਿਨਾਂ ਰਿਮਾਂਡ: ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਪੀ ਡੀ ਅਜੇ ਗਾਂਧੀ ਨੇ ਕਿਹਾ ਕਿ ਹਰਜਿੰਦਰ ਸਿੰਘ ਉਰਫ ਮੇਲਾ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਪ੍ਰੋਟੈਕਸ਼ਨ ਵਰੰਟ 'ਤੇ ਬਠਿੰਡਾ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਜੋ ਫਰੀਦਕੋਟ ਜੇਲ੍ਹ ਵਿੱਚ ਬੰਦ ਸਨ, ਉਹਨਾਂ ਨੂੰ ਵੀ ਪ੍ਰੋਡਕਸ਼ਨ ਵਰੰਟ 'ਤੇ ਲਿਆਂਦਾ ਗਿਆ ਸੀ। ਉਹਨਾਂ ਤੋਂ ਵੀ ਪੁੱਛਕਿੱਛ ਕੀਤੀ ਜਾ ਰਹੀ ਹੈ, ਜਿਨਾਂ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
- ਉੱਤਰਾਖੰਡ ਤੋਂ ਹਿਮਾਚਲ ਤੱਕ ਪਾਵਰ ਪ੍ਰੋਜੈਕਟਾਂ ਅਤੇ ਚਾਰ ਮਾਰਗੀ ਨਿਰਮਾਣ ਕਾਰਨ ਕਮਜ਼ੋਰ ਹੋ ਰਹੇ ਪਹਾੜ, ਮਾਹਿਰਾਂ ਨੇ ਕਿਹਾ- ਵਿਕਾਸ ਪ੍ਰੋਜੈਕਟਾਂ ਦੇ ਪੋਸਟ ਮਾਰਟਮ ਦੀ ਹੈ ਲੋੜ
- Compensation for Dog Bites: ਹੁਣ ਕੁੱਤੇ ਦੇ ਵੱਢਣ 'ਤੇ ਵੀ ਪੰਜਾਬ ਸਰਕਾਰ ਦੇਵੇਗੀ ਮੁਆਵਜ਼ਾ, ਪੜ੍ਹੋ ਪੂਰੀ ਖ਼ਬਰ
- ਝੁੱਗੀ ਝੋਪੜੀ ਵਾਲੇ ਬੱਚਿਆਂ ਨੂੰ ਨਿਵੇਕਲੀ ਸਿੱਖਿਆ ਦੇ ਰਹੇ ਵਕੀਲ ਹਰੀਓਮ ਜਿੰਦਲ, ਹਜ਼ਾਰ ਤੋਂ ਵੱਧ ਬੱਚਿਆਂ ਨੂੰ ਕਰ ਚੁੱਕੇ ਸਿੱਖਿਅਤ
ਮੁਲਜ਼ਮ ਦੇ ਵਕੀਲ ਨੇ ਰੱਖਿਆ ਆਪਣਾ ਪੱਖ:ਉਧਰ ਦੂਸਰੇ ਪਾਸੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਦੇ ਵਕੀਲ ਹਰਪਾਲ ਸਿੰਘ ਖਾਰਾ ਦਾ ਕਹਿਣਾ ਹੈ ਕਿ ਜਿਹੜਾ ਵਿਅਕਤੀ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ, ਉਹ ਕਿਸ ਤਰ੍ਹਾਂ ਕਿਸੇ ਦਾ ਕਤਲ ਕਰਵਾ ਸਕਦਾ ਹੈ ਜਾਂ ਕਿਸ ਤਰ੍ਹਾਂ ਉਸਦੀ ਸ਼ਮੂਲੀਅਤ ਕਿਸੇ ਕਤਲ ਕਾਂਡ ਵਿੱਚ ਹੋ ਸਕਦੀ ਹੈ। ਫਿਲਹਾਲ ਉਹਨਾਂ ਵੱਲੋਂ ਇਸ ਮਾਮਲੇ ਵਿੱਚ ਅਦਾਲਤ ਅੱਗੇ ਆਪਣਾ ਪੱਖ ਰੱਖਿਆ ਗਿਆ ਅਤੇ ਕਿਹਾ ਕਿ ਪੁਲਿਸ ਵਲੋਂ ਜਾਣਬੁਝ ਕੇ ਚਰਨਜੀਤ ਸਿੰਘ ਨੂੰ ਇਸ ਕੇਸ 'ਚ ਫਸਾਇਆ ਜਾ ਰਿਹਾ ਹੈ।