ਬਠਿਡਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਠਿੰਡਾ ਦੇ ਪੁਲਿਸ ਪਬਲਿਕ ਸਕੂਲ ਵਿੱਚ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ, ਮਨਪ੍ਰੀਤ ਬਾਦਲ ਨੇ ਦਿੱਤੀ ਹਰੀ ਝੰਡੀ - ਸਾਈਕਲ ਰੈਲੀ ਵਿੱਚ ਮਨਪ੍ਰੀਤ ਬਾਦਲ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਠਿੰਡਾ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਸ਼ਾਮਿਲ ਹੋਏ।
ਸਾਈਕਲ ਰੈਲੀ ਵਿੱਚ ਮਨਪ੍ਰੀਤ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਗਏ ਸੰਦੇਸ਼ਾਂ ਨੂੰ ਸਮਰਪਿਤ ਸਿਹਤ ਅਤੇ ਸ਼ੁੱਧ ਵਾਤਾਵਰਣ ਦੇ ਸਿਧਾਂਤ 'ਤੇ ਚੱਲਣ ਦੀ ਗੱਲ ਕਹੀ। ਇਹ ਸਾਈਕਲ ਰੈਲੀ ਪੁਲਿਸ ਪਬਲਿਕ ਸਕੂਲ ਵਿੱਚੋਂ ਰਵਾਨਾ ਹੋਈ ਜੋ ਕਿ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਤੱਕ ਕੱਢੀ ਗਈ।
ਇਸ ਮੌਕੇ ਤੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੇ ਪੰਜਾਬ ਦੇ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸੁਲਤਾਨਪੁਰ ਲੋਧੀ ਤੋਂ ਬਾਅਦ ਬਠਿੰਡਾ ਵਿੱਚ ਵੱਡੇ ਪੱਧਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦਿਹਾੜੇ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਬਠਿੰਡਾ ਦੇ ਕਿਲ੍ਹਾ ਮੁਬਾਰਕ ਸਾਹਿਬ ਵਿੱਚ ਸਾਈਕਲ ਰੈਲੀ ਤੋਂ ਇਲਾਵਾ ਸੂਫ਼ੀ ਗਾਇਕੀ, ਨਾਟਕ ਅਤੇ ਰੰਗਾਰੰਗ ਪ੍ਰੋਗਰਾਮ ਵੀ ਹੋਣਗੇ ਅਤੇ ਇਹ ਪ੍ਰੋਗਰਾਮ 12 ਨਵੰਬਰ ਤੱਕ ਚੱਲਣਗੇ। ਮਨਪ੍ਰੀਤ ਬਾਦਲ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਪ੍ਰਕਾਸ਼ ਪੁਰਬ 'ਤੇ ਆਪਣੇ ਗਿਲੇ ਸ਼ਿਕਵੇ ਭੁੱਲ ਕੇ ਇਕੱਠੇ ਹੋ ਕੇ ਬੜੀ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ।