ਪੰਜਾਬ

punjab

ETV Bharat / state

ਬਠਿੰਡਾ: ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ - ਬਠਿੰਡਾ ਦਾ ਆਦਰਸ਼ ਨਗਰ

ਬਠਿੰਡਾ ਦੇ ਆਦਰਸ਼ ਨਗਰ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫ਼ੈਲ ਗਈ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

dead body found in bathinda
ਬਠਿੰਡਾ: ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲ ਸਨਸਨੀ

By

Published : Jul 10, 2020, 6:16 PM IST

ਬਠਿੰਡਾ: ਅੰਮ੍ਰਿਤਸਰ ਹਾਈਵੇਅ 'ਤੇ ਪੈਂਦੇ ਆਦਰਸ਼ ਨਗਰ ਦੇ ਪਲਾਟ 'ਚ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।

ਵੀਡੀਓ

ਦੱਸ ਦੇਈਏ ਕਿ ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਉਸ ਨੂੰ ਦੱਬਣ ਦੀ ਤਿਆਰੀ ਸੀ। ਮ੍ਰਿਤਕ ਦੇ ਸਿਰ 'ਤੇ ਕਾਫ਼ੀ ਸੱਟਾਂ ਵੱਜੀਆਂ ਹੋਈਆਂ ਸਨ। ਮ੍ਰਿਤਕ ਦੀ ਪਹਿਚਾਣ ਹਾਲੇ ਤੱਕ ਨਹੀਂ ਹੋ ਪਾਈ ਹੈ।

ਹੋਰ ਪੜ੍ਹੋ: ਕਾਲੇ ਚੋਲ਼ੇ ਤੇ ਕਾਲੇ ਮਾਸਕ ਪਾ ਕੇ ਚੌਥਾ ਦਰਜਾ ਕਰਮਚਾਰੀਆਂ ਨੇ ਸਰਕਾਰ ਦੀ ਕੀਤੀ ਮੁਖ਼ਾਲਫ਼ਤ

ਇਸ ਤੋਂ ਇਲਾਵਾ ਐਸਐਚਓ ਬਲਵਿੰਦਰ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮ੍ਰਿਤਕ ਦੀ ਪਹਿਚਾਣ ਹਾਲੇ ਤੱਕ ਨਹੀਂ ਹੋ ਪਾਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਜਦ ਦੋਸ਼ੀ ਨੂੰ ਫੜ੍ਹਿਆ ਜਾਵੇ ਤਾਂ ਉਸ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details