ਬਠਿੰਡਾ ਦੀ ਸਰਹਿੰਦ ਨਹਿਰ 'ਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ
ਸਰਹਿੰਦ ਨਹਿਰ 'ਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ। ਮ੍ਰਿਤਕ ਬਿਜਲੀ ਬੋਰਡ 'ਚ ਕਰਦਾ ਸੀ ਕੰਮ। ਮਾਮਲੇ ਦੀ ਜਾਂਚ ਜਾਰੀ।
ਬਠਿੰਡਾ: ਸ਼ਹਿਰ ਦੀ ਸਰਹਿੰਦ ਨਹਿਰ ਵਿੱਚ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ। ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ ਨਹਿਰ 'ਚੋਂ ਬਾਹਰ ਕਢਵਾ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜੀ।
ਸ਼ਹਿਰ ਦੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦੀ ਲਾਸ਼ ਸਰਹਿੰਦ ਨਹਿਰ ਵਿੱਚ ਪਈ ਹੋਈ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਪੁਲਿਸ ਦੀ ਹਾਜ਼ਰੀ ਵਿੱਚ ਲਾਸ਼ ਨੂੰ ਨਹਿਰ ਤੋਂ ਬਾਹਰ ਕੱਢਿਆ।
ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਬਿਜਲੀ ਬੋਰਡ ਵਿੱਚ ਕੰਮ ਕਰਦਾ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।