ਬਠਿੰਡਾ: ਪੰਜਾਬ ਵਿੱਚ ਚਾਰ ਹਫ਼ਤਿਆਂ ਵਿਚ ਨਸ਼ੇ (drug ) ਦਾ ਲੱਕ ਤੋੜਨ ਦਾ ਦਾਅਵਾ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿੰਡ ਅੱਜ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ (drug overdose) ਕਾਰਨ ਮੌਤ (Death ) ਹੋ ਗਈ। ਨਸ਼ੇ ਦੀ ਓਵਰਡੋਜ਼ ਕਾਰਨ ਮਰੇ ਨੌਜਵਾਨ ਜੋਗਿੰਦਰ ਸਿੰਘ ਉਰਫ ਕਾਕਾ ਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਨਸ਼ੇ ਕਰਨ ਦਾ ਆਦੀ ਸੀ ਅਤੇ ਨਸ਼ੇ ਦੇ ਇੰਜੈਕਸ਼ਨ ਲਾਉਣ ਉਪਰੰਤ ਓਵਰਡੋਜ਼ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ 3 ਸਾਲਾਂ ਤੋਂ ਨਸ਼ਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ।
ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਜਿਹੜੇ ਲੋਕ ਨਸ਼ਾ ਵੇਚਦੇ ਹਨ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਪਤਨੀ ਕੋਲ ਇੱਕ ਧੀ ਹੈ ਤੇ ਉਸ ਕੋਲ ਹੁਣ ਕੋਈ ਰੁਜ਼ਗਾਰ ਦਾ ਸਾਧਨ ਨਹੀਂ ਰਿਹਾ ਹੈ ਇਸ ਲਈ ਉਸਦੀ ਆਰਥਿਕ ਮਦਦ ਕੀਤੀ ਜਾਵੇ।