ਰਾਮਪੁਰਾ ਫੂਲ: ਜਿਲ੍ਹਾ ਬਠਿੰਡਾ ਦੇ ਪਿੰਡ ਮੰਡੀ ਕਲਾਂ ਦੇ ਇੱਕ ਨੌਜਵਾਨ ਦੀ ਦਿੱਲੀ ਮੋਰਚੇ ਤੋਂ ਵਾਪਸ ਮੁੜਦੇ ਹੋਏ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ।
ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ ਮਨਪ੍ਰੀਤ ਸਿੰਘ
ਰਾਮਪੁਰਾ ਫੂਲ: ਜਿਲ੍ਹਾ ਬਠਿੰਡਾ ਦੇ ਪਿੰਡ ਮੰਡੀ ਕਲਾਂ ਦੇ ਇੱਕ ਨੌਜਵਾਨ ਦੀ ਦਿੱਲੀ ਮੋਰਚੇ ਤੋਂ ਵਾਪਸ ਮੁੜਦੇ ਹੋਏ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ।
ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ ਮਨਪ੍ਰੀਤ ਸਿੰਘ
ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ (24) ਪੁੱਤਰ ਗੁਰਦੀਪ ਸਿੰਘ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ ਅਤੇ ਹਾਲੇ ਕੁਆਰਾ ਸੀ। ਪਿਛਲੇ 9-10 ਦਿਨਾਂ ਤੋਂ ਮਨਪ੍ਰੀਤ ਸਿੰਘ ਦਿੱਲੀ ਕਿਸਾਨ ਅੰਦੋਲਨ ਵਿੱਚ ਟਰੈਕਟਰ ਟਰਾਲੀ 'ਤੇ ਗਿਆ ਹੋਇਆ ਸੀ। ਬੀਤੀ ਰਾਤ ਉਹ ਆਪਣੇ ਕੁਝ ਸਾਥੀਆਂ ਨਾਲ ਵਾਪਸ ਆਪਣੇ ਪਿੰਡ ਮੰਡੀ ਕਲਾਂ ਨੂੰ ਆ ਰਿਹਾ ਸੀ ਤਾਂ ਮੌੜ ਮੰਡੀ ਨੇੜੇ ਉਸ ਨੂੰ ਅਚਾਨਕ ਹਾਰਟ ਅਟੈਕ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਇਕਾਈ ਪ੍ਰਧਾਨ ਸੁਰਜੀਤ ਸਿੰਘ ਰੋਮਾਣਾ, ਮੀਤ ਪ੍ਰਧਾਨ ਬਲਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਕਤ ਨੌਜਵਾਨ ਸੰਘਰਸ਼ ਦੌਰਾਨ ਸ਼ਹੀਦ ਹੋਇਆ ਹੈ ਇਸ ਲਈ ਸਰਕਾਰ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ ਅਤੇ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ ਕਰ ਕੇ ਵੱਧ ਤੋਂ ਵੱਧ ਆਰਥਿਕ ਸਹਾਇਤਾ ਕਰੇ।
ਇਸ ਸਬੰਧੀ ਥਾਣਾ ਬਾਲਿਆਂਵਾਲੀ ਦੇ ਮੁਖੀ ਜਸਵੀਰ ਸਿੰਘ ਨੇ ਕਿਹਾ ਕਿ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਧਾਰਾ 174 ਦੀ ਕਾਰਵਾਈ ਕੀਤੀ ਜਾਵੇਗੀ।