ਬਠਿੰਡਾ : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਜੱਸੀ ਬਾਗਵਾਲੀ ਦੇ ਰਹਿਣ ਵਾਲੇ ਕੁਲਵੰਤ ਸਿੰਘ ਸਿਰ ਸਰਕਾਰੀ ਤੇ ਗੈਰ ਸਰਕਾਰੀ ਕਰੀਬ ਅੱਠ ਲੱਖ ਰੁਪਏ ਦਾ ਕਰਜ਼ਾ ਸੀ । ਕਿਸਾਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ ।
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਜੱਸੀ ਬਾਗਵਾਲੀ ਦੇ ਰਹਿਣ ਵਾਲੇ ਕੁਲਵੰਤ ਸਿੰਘ ਸਿਰ ਸਰਕਾਰੀ ਤੇ ਗੈਰ ਸਰਕਾਰੀ ਕਰੀਬ ਅੱਠ ਲੱਖ ਰੁਪਏ ਦਾ ਕਰਜ਼ਾ ਸੀ । ਕਿਸਾਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ ।
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ
ਮ੍ਰਿਤਕ ਆਪਣੇ ਪਿੱਛੇ ਦੋ ਛੋਟੇ ਛੋਟੇ ਬੱਚੇ ਅਤੇ ਵਿਧਵਾ ਪਤਨੀ ਨੂੰ ਛੱਡ ਗਿਆ ਹੈ। ਜ਼ਿKਰਯੋਗ ਹੈ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦਾ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਸਰਕਾਰ ਆਪਣੇ ਵਾਅਦੇ ਖਰੀ ਨਹੀਂ ਉਤਰੀ ਜਿਸ ਕਾਰਨ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ।