ਪੰਜਾਬ

punjab

ETV Bharat / state

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ - ਪੋਸਟਮਾਰਟਮ

ਬਠਿੰਡਾ ਵਿਚ ਕਰਜ਼ੇ ਤੋਂ ਪਰੇਸ਼ਾਨ ਕਿਸਾਨ (Farmers) ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ (Suicide) ਕਰ ਲਈ ਹੈ।ਪਰਿਵਾਰ ਨੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ।

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

By

Published : Jul 14, 2021, 6:45 PM IST

ਬਠਿੰਡਾ:ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਜਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ ਹੈ।ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ (Farmers) ਦੇ ਸਿਰ ਉਤੇ 5 ਲੱਖ ਰੁਪਏ ਦਾ ਕਰਜਾ ਸੀ।ਕਿਸਾਨ ਸੁਖਪਾਲ ਸਿੰਘ 45 ਸਾਲਾ ਪੁੱਤਰ ਅਜੈਬ ਸਿੰਘ ਪਿੰਡ ਕਮਾਲੂ ਦਾ ਰਹਿਣ ਵਾਲਾ ਸੀ ਅਤੇ ਉਸ ਕੋਲ ਦੋ ਢਾਈ ਕਿਲੇ ਜ਼ਮੀਨ ਸੀ ਅਤੇ ਕਰਜੇ ਤੋਂ ਪਰੇਸ਼ਾਨ ਨੌਜਵਾਨ ਨੇ ਖੁਦਕੁਸ਼ੀ (Suicide) ਕਰ ਲਈ।

ਮ੍ਰਿਤਕ ਦੇ ਪਿਤਾ ਅਜੈਬ ਸਿੰਘ ਦਾ ਕਹਿਣਾ ਸੀ ਕਿ ਮੇਰਾ ਬੇਟਾ ਆਰਥਿਕ ਮੰਦਹਾਲੀ ਨੂੰ ਲੈ ਕੇ ਟੈਨਸ਼ਨ ਵਿਚ ਰਹਿੰਦਾ ਸੀ।ਉਸ ਨੇ ਪਰੇਸ਼ਾਨੀ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ।ਅਜੈਬ ਸਿੰਘ ਦਾ ਕਹਿਣਾ ਹੈ ਕਿ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਹੈ।ਜਿਥੇ ਉਸਦੀ ਮੌਤ ਹੀ ਗਈ ਹੈ।

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਮ੍ਰਿਤਕ ਦੇ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਸੁਖਪਾਲ ਸਿੰਘ ਕੋਲ ਢਾਈ ਏਕੜ ਜ਼ਮੀਨ ਸੀ ਜਿਸ ਉਤੇ ਉਸਦਾ ਗੁਜ਼ਾਰਾ ਨਹੀ ਹੋ ਰਿਹਾ ਸੀ।ਕਿਸਾਨ ਨੇ ਠੇਕੇ ਉਤੇ ਜ਼ਮੀਨ ਲਈ ਪਰ ਘਾਟਾ ਪੈ ਗਿਆ।ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਹੈ।ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜੋ:ਫੀਸ ਨਾ ਜਮ੍ਹਾਂ ਕਰਵਾਉਣ ‘ਤੇ 250 ਮਾਪਿਆਂ ‘ਤੇ ਕੇਸ ਫਾਈਲ

ABOUT THE AUTHOR

...view details