ਬਠਿੰਡਾ: ਸ਼ਹਿਰ ਵਿੱਚ ਦਿਹਾਤੀ ਮਜ਼ਦੂਰ ਸਭਾ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜ਼ਾਹਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾ ਰਿਹਾ ਹੈ।
ਦਿਹਾਤੀ ਮਜ਼ਦੂਰ ਸਭਾ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਦਿਹਾਤੀ ਮਜ਼ਦੂਰਾਂ ਨੂੰ ਮੁਫ਼ਤ ਬਿਜਲੀ ਮੁਫ਼ਤ ਪਾਣੀ ਸੁਵਿਧਾ ਅਤੇ 10-10 ਮਰਲੇ ਦੇ ਪਲਾਟ ਦੇਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਬੱਚਿਆਂ ਨੂੰ ਨੌਕਰੀਆਂ ਦਾ ਵੀ ਵਾਅਦਾ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਨਹੀਂ ਲੱਗ ਰਿਹਾ ਕਿ ਇਹ ਵਾਅਦੇ ਸਰਕਾਰ ਪੂਰਾ ਕਰੇਗੀ, ਇਸ ਲਈ ਉਨ੍ਹਾਂ ਨੇ ਆਪਣਾ ਮੰਗ ਪੱਤਰ ਭੇਜ ਕੇ ਪੰਜਾਬ ਸਰਕਾਰ ਨੂੰ ਇਹ ਯਾਦ ਕਰਵਾਉਣਾ ਕੋਸ਼ਿਸ਼ ਕੀਤੀ ਗਈ ਕਿ ਜੇ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਇਹ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਦੇ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜ਼ਰੂਰਤ ਪਈ ਤਾਂ ਉਹ ਰੇਲ ਅਤੇ ਸੜਕ ਜਾਮ ਕਰਨਗੇ।