ਪੱਕੇ ਹੋਣ ਦੀ ਮੰਗ, ਕੱਚੇ ਮੁਲਾਜ਼ਮਾਂ ਵੱਲੋਂ ਸੜਕਾਂ ਜਾਮ - ਠੇਕਾ ਮੁਲਾਜ਼ਮਾਂ
ਬਠਿੰਡਾ : ਠੇਕਾ ਮੁਲਾਜ਼ਮਾਂ ਵੱਲੋਂ ਲਗਾਤਾਰ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ। ਇਸੇ ਲੜੀ ਤਹਿਤ ਅੱਜ ਬਠਿੰਡਾ ਦੇ ਬੱਸ ਸਟੈਂਡ ਨੂੰ ਜਾਮ ਕਰਦਿਆਂ ਪੀਆਰਟੀਸੀ ਦੀ ਬੱਸ ਡਰਾਈਵਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਆਖੀ ਗਈ ਸੀ ਪਰ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਅੱਜ ਬੱਸ ਸਟੈਂਡ ਜਾਮ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹਾਲੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਂਦੀ 9 ,10 ਅਤੇ 11 ਤਾਰੀਖ ਨੂੰ ਮੁਕੰਮਲ ਤੌਰ ਤੇ ਹੜਤਾਲ ਕੀਤੀ ਜਾਵੇਗੀ।
ਬਠਿੰਡਾ : ਠੇਕਾ ਮੁਲਾਜ਼ਮਾਂ ਵੱਲੋਂ ਲਗਾਤਾਰ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ। ਇਸੇ ਲੜੀ ਤਹਿਤ ਅੱਜ ਬਠਿੰਡਾ ਦੇ ਬੱਸ ਸਟੈਂਡ ਨੂੰ ਜਾਮ ਕਰਦਿਆਂ ਪੀਆਰਟੀਸੀ ਦੀ ਬੱਸ ਡਰਾਈਵਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਆਖੀ ਗਈ ਸੀ ਪਰ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਅੱਜ ਬੱਸ ਸਟੈਂਡ ਜਾਮ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹਾਲੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਂਦੀ 9 ,10 ਅਤੇ 11 ਤਾਰੀਖ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ।