ਪੰਜਾਬ

punjab

ETV Bharat / state

ਬਹਿਬਲ ਕਲਾਂ ਗੋਲੀ ਕਾਂਡ: ਪੀੜਤ ਪਰਿਵਾਰ ਆਈ.ਜੀ ਕੁੰਵਰ ਪ੍ਰਤਾਪ ਦੀ ਬਦਲੀ ਕਰਨ ਦੀ ਮੰਗ ਖਿਲਾਫ਼ ਡਟਿਆ

ਬਹਿਬਲ ਕਲਾਂ ਗੋਲੀ ਕਾਂਡ ਦਾ ਪੀੜਤ ਪਰਿਵਾਰ ਆਈ.ਜੀ ਕੁੰਵਰ ਪ੍ਰਤਾਪ ਦੀ ਬਦਲੀ ਕਰਨ ਦੀ ਮੰਗ ਖਿਲਾਫ਼ ਡਟ ਗਿਆ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਲਈ ਸਾਜ਼ਿਸ਼ ਕੀਤੀ ਜਾ ਰਹੀ ਹੈ।

Demand for transfer of IG Kunwar Pratap in Behbal case
ਬਹਿਬਲ ਕਾਂਡ:ਗੋਲੀ ਕਾਂਡ ਦੇ ਪੀੜਤ ਪਰਿਵਾਰ ਆਈ.ਜੀ ਕੁੰਵਰ ਪ੍ਰਤਾਪ ਦੀ ਬਦਲੀ ਕਰਨ ਦੀ ਮੰਗ ਖਿਲਾਫ਼ ਡਟਿਆ

By

Published : Sep 30, 2020, 7:39 PM IST

ਬਠਿੰਡਾ: ਬਹਿਬਲ ਕਲਾਂ ਗੋਲੀ ਕਾਂਡ ‘ਚ ਕੁਝ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਟੀਮ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਖ਼ਿਲਾਫ਼ ਪੱਖਪਾਤ ਦੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੂੰ ਜਾਂਚ ਪ੍ਰਕਿਰਿਆ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕੋਟਕਪੂਰਾ ਦੇ ਤਤਕਾਲੀ ਐੱਸ.ਐੱਚ.ਓ. ਗੁਰਦੀਪ ਪੰਧੇਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਵਿਸ਼ੇਸ਼ ਜਾਂਚ ਟੀਮ ਵਿੱਚੋਂ ਹਟਾਉਣ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਇਸ ਕਾਂਡ ਦੇ ਪੀੜਤ ਪਰਿਵਾਰ ਅਤੇ ਉਨ੍ਹਾਂ ਦੇ ਵਕੀਲ ਨੇ ਅੱਗੇ ਆ ਕੇ ਆਈ.ਜੀ ਕੁੰਵਰਪ੍ਰਤਾਪ ਸਿੰਘ ਦੇ ਹੱਕ ਵਿੱਚ ਡਟਦੇ ਹੋਏ ਉਨ੍ਹਾਂ ਨੂੰ ਇਸ ਟੀਮ ਵਿੱਚੋਂ ਹਟਾਉਣ ਦੀ ਮੰਗ ਰੱਦ ਕਰ ਦਿੱਤੀ ਹੈ।

ਬਹਿਬਲ ਕਾਂਡ:ਗੋਲੀ ਕਾਂਡ ਦੇ ਪੀੜਤ ਪਰਿਵਾਰ ਆਈ.ਜੀ ਕੁੰਵਰ ਪ੍ਰਤਾਪ ਦੀ ਬਦਲੀ ਕਰਨ ਦੀ ਮੰਗ ਖਿਲਾਫ਼ ਡਟਿਆ

ਪੀੜਤ ਪਰਿਵਾਰ ਦੇ ਵਕੀਲ ਹਰਪਾਲ ਸਿੰਘ ਖਾਰਾ ਅਤੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਦਾਅਵਾ ਕੀਤਾ ਕਿ ਕੁੰਵਰ ਪ੍ਰਤਾਪ ਸਿੰਘ ਹੀ ਇਸ ਕਾਂਡ ਨੂੰ ਅੰਜਾਮ ਤੱਕ ਪਹੁੰਚਾ ਸਕਦੇ ਹਨ ਪ੍ਰੰਤੂ ਕਥਿਤ ਦੋਸ਼ੀ ਜਾਂਚ ਭਟਕਾਉਣ ਲਈ ਅਜਿਹੇ ਹੱਥਕੰਡੇ ਅਪਣਾ ਰਹੇ ਹਨ, ਜਿਨ੍ਹਾਂ ਤੋਂ ਪੰਜਾਬ ਸਰਕਾਰ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਸੁਖਰਾਜ ਸਿੰਘ ਅਤੇ ਉਨ੍ਹਾਂ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਕਥਿਤ ਦੋਸ਼ੀ ਧਿਰ ਵੱਲੋਂ ਉਕਤ ਅਧਿਕਾਰੀ ਦੀ ਬਦਲੀ ਕਰਨ ਨਾਲ ਪੀੜਤ ਧਿਰ ਅਤੇ ਸਮੁੱਚੀ ਸਿੱਖ ਸੰਗਤ ਦੇ ਦਿਲਾਂ ਨੂੰ ਬਹੁਤ ਡੂੰਘੀ ਸੱਟ ਲੱਗੇਗੀ। ਉਨ੍ਹਾਂ ਇਸ ਕੇਸ ਦਾ ਨਿਪਟਾਰਾ ਜਾ ਜਲਦੀ ਤੋ ਜਲਦੀ ਕਰਨ ਲਈ ਵੀ ਕਿਹਾ ਤਾਂ ਜਨਤਾ ਦਾ ਨਿਆਂ ਪ੍ਰਣਾਲੀ ਉਪਰ ਵਿਸ਼ਵਾਸ ਬਣਿਆ ਰਹੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਮੁਅੱਤਲ ਆਈ.ਜੀ ਪਰਮਰਾਜ ਉਮਰਾਨੰਗਲ ਨੂੰ ਇਸ ਕਾਂਡ 'ਚ ਨਾਮਜ਼ਦ ਕਰਨ ਦੀ ਸ਼ਲਾਘਾ ਕੀਤੀ।

ABOUT THE AUTHOR

...view details