ਪੰਜਾਬ

punjab

ETV Bharat / state

ਪੇ ਬੈਂਡ ਨੂੰ ਲੈ ਕੇ PSPCL ਦੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ - ਪਟਿਆਲਾ

ਬਠਿੰਡਾ ਵਿਚ ਪੀਐੱਸਪੀਸੀਐਲ (PSPCL) ਦੇ ਮੁਲਾਜ਼ਮਾਂ ਵੱਲੋਂ ਪੇ ਬੈਂਡ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ (Protest) ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਮੰਗਾਂ ਨਾ ਮੰਨੀਆਂ ਤਾਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਪੇ ਬੈਂਡ ਨੂੰ ਲੈ ਕੇ PSPCL ਦੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
ਪੇ ਬੈਂਡ ਨੂੰ ਲੈ ਕੇ PSPCL ਦੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

By

Published : Oct 16, 2021, 9:29 AM IST

ਬਠਿੰਡਾ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪੇ ਬੈਂਡ ਦਿੱਤੇ ਜਾਣ ਤੋਂ ਬਾਅਦ ਪੀਐੱਸਪੀਸੀਐਲ ( PSPCL ) ਦੇ ਮੁਲਾਜ਼ਮਾਂ ਵੱਲੋਂ ਵੀ ਪੇ ਬੈਂਡ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਬਾਕੀ ਵਿਭਾਗਾਂ ਨੂੰ ਪੇ ਬੈਂਡ ਦਿੱਤਾ ਜਾ ਸਕਦਾ ਹੈ ਤਾਂ ਪੀ ਐਸ ਪੀ ਸੀ ਐੱਲ ਨੂੰ ਕਿਉਂ ਨਹੀਂ ਦਿੱਤਾ ਜਾ ਰਿਹਾ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ 18 ਅਕਤੂਬਰ ਨੂੰ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਹੈੱਡ ਆਫਿਸ ਦਾ ਘਿਰਾਓ ਕੀਤਾ ਜਾਵੇਗਾ।

ਪ੍ਰਦਰਸ਼ਨਕਾਰੀ ਅਰੁਣ ਕੁਮਾਰ ਦਾ ਕਹਿਣਾ ਹੈ ਕਿ ਉਹ 27-28 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ਉਤੇ ਜਾਣਗੇ। ਜੇਕਰ ਸਰਕਾਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।

ਪੇ ਬੈਂਡ ਨੂੰ ਲੈ ਕੇ PSPCL ਦੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਅਰੁਣ ਕੁਮਾਰ ਦਾ ਕਹਿਣਾ ਹੈ ਕਿ ਸਰਕਾਰ ਨੇ ਪੇ ਬੈਂਡ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਹੁਣ ਆਪਣੇ ਵਾਅਦੇ ਤੋਂ ਭੱਜ ਰਹੀ ਹੈ।ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਪੇ ਕਮਿਸ਼ਨ ਦੀ ਕੋਈ ਸੋਧ ਨਹੀ ਕੀਤੀ ਗਈ ਹੈ।ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੇ ਕਮਿਸ਼ਨ ਵਿਚ ਸੋਧ ਕਰਕੇ ਉਸ ਨੂੰ ਦੁਆਰਾ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਜੇਕਰ ਸਾਡੀਆਂ ਮੰਗਾਂ ਨਹੀਂ ਤਾਂ ਅਸੀਂ ਵੱਡਾ ਰੋਸ ਪ੍ਰਦਰਸ਼ਨ (Protest) ਕਰਾਂਗੇ।

ਇਹ ਵੀ ਪੜੋ:ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਚੱਲਦੇ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕੀਤਾ ਇਹ ਉਪਰਾਲਾ

ABOUT THE AUTHOR

...view details