ਪੰਜਾਬ

punjab

ETV Bharat / state

ਮਾਈਨਿੰਗ ਮਾਮਲੇ ‘ਚ SAD ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ ਪ੍ਰਦਰਸ਼ਨ

ਬਠਿੰਡਾ ਮਾਈਨਿੰਗ ਮਾਮਲੇ ਦੇ ਵਿੱਚ ਕਾਰਵਾਈ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ ਪ੍ਰਦਰਨਸ਼ਨ ਕੀਤਾ ਗਿਆ ਤੇ ਵਿੱਤ ਮੰਤਰੀ ਤੇ ਉਸਦੇ ਰਿਸ਼ਤੇਦਾਰ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ।

ਮਾਈਨਿੰਗ ਮਾਮਲੇ ‘ਚ SAD ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ ਪ੍ਰਦਰਸ਼ਨ
ਮਾਈਨਿੰਗ ਮਾਮਲੇ ‘ਚ SAD ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ ਪ੍ਰਦਰਸ਼ਨ

By

Published : Jul 9, 2021, 5:55 PM IST

ਬਠਿੰਡਾ: ਸੂਬੇ ਦੇ ਵਿੱਚ ਮਾਈਨਿੰਗ ਮਾਫੀਆ ਦਾ ਮੁੱਦਾ ਹਮੇਸ਼ਾ ਚਰਚਾ ਦਾ ਵਿਸ਼ਾ ਰਹਿੰਦਾ ਹੈ। ਸਰਕਾਰ ਭਾਵੇਂ ਸ਼੍ਰੋਮਣੀ ਅਕਾਲੀ ਤੇ ਭਾਜਪਾ ਗੱਠਜੋੜ ਦੀ ਰਹੀ ਹੋਵੇ ਜਾਂ ਫਿਰ ਮੌਜੂਦਾ ਕਾਂਗਰਸ ਦੀ ਸਰਕਾਰ। ਲਗਾਤਾਰ ਸੂਬੇ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਮਾਈਨਿੰਗ ਦਾ ਕਾਰੋਬਾਰ ਸਵਾਲਾਂ ਦੇ ਘੇਰੇ ਵਿੱਚ ਰਹਿੰਦਾ ਹੈ ਤੇ ਸਵਾਲ ਸਰਕਾਰ ਦੀ ਕਾਰਗੁਜਾਰੀ ‘ਤੇ ਖੜ੍ਹੇ ਹੁੰਦੇ ਹਨ। ਵਿਰੋਧੀ ਪਾਰਟੀਆਂ ਦੇ ਵੱਲੋਂ ਮਾਈਨਿੰਗ ਨੂੰ ਲੈਕੇ ਸਰਕਾਰ ‘ਤੇ ਸਵਾਲ ਖੜ੍ਹੇ ਕੀਤਾ ਜਾਂਦੇ ਹਨ।

ਮਾਈਨਿੰਗ ਮਾਮਲੇ ‘ਚ SAD ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ ਪ੍ਰਦਰਸ਼ਨ

ਅਜਿਹਾ ਹੀ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਮਾਈਨਿੰਗ ਦੇ ਮਾਮਲੇ ਦੇ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਤੇ ਉਸਦੇ ਰਿਸ਼ਤੇਦਾਰ ਤੇ ਕਈ ਇਲਜ਼ਾਮ ਲਗਾਏ ਗਏ ਹਨ। ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਪਿਛਲੇ ਪਾਸੇ ਚੱਲ ਰਹੀ ਮਾਈਨਿੰਗ ਦਾ ਸਟਿੰਗ ਆਪ੍ਰੇਸ਼ਨ ਕਰਨ ਵਾਲੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਵੱਡੀ ਗਿਣਤੀ ਵਿੱਚ ਵਰਕਰਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਗਿਆ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ।

ਸਾਬਕਾ ਵਿਧਾਇਕ ਨੇ ਕਿਹਾ ਕਿ ਮਾਈਨਿੰਗ ਮਾਮਲੇ ਵਿੱਚ ਭਾਵੇਂ ਮੁੱਖ ਮੰਤਰੀ ਵੱਲੋਂ ਸਿੱਟ ਬਣਾ ਦਿੱਤੀ ਗਈ ਹੈ ਪਰ ਉਹ ਸਿੱਟ ਵੱਲੋਂ ਹਾਲੇ ਤੱਕ ਕੋਈ ਵੀ ਨਤੀਜਾ ਸਾਹਮਣੇ ਨਹੀਂ ਲਿਆਂਦਾ ਗਿਆ ਜਿਸ ਦੇ ਚੱਲਦਿਆਂ ਮਜਬੂਰਨ ਉਨ੍ਹਾਂ ਨੂੰ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿੱਤ ਮੰਤਰੀ ਅਤੇ ਉਨ੍ਹਾਂ ਰਿਸ਼ਤੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ

ਇਹ ਵੀ ਪੜ੍ਹੋ: 2022 ਲਈ ਸੁਖਬੀਰ ਬਾਦਲ ਦਾ ਇੱਕ ਹੋਰ ਵੱਡਾ ਚੋਣ ਵਾਅਦਾ, ਕਿਸਾਨੀ ਅੰਦੋਲਨ ਦੇ ਸ਼ਹੀਦਾਂ ਲਈ ਕੀਤਾ ਇਹ ਐਲਾਨ

ABOUT THE AUTHOR

...view details