ਬਠਿੰਡਾ:ਸ਼ਹਿਰ ਵਿੱਚ ਵਾਪਰ ਰਹੀਆਂ ਆਏ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਪੰਜਾਬ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਦਿਨੀਂ ਦਾਣਾ ਮੰਡੀ ਵਿੱਚ ਮੋਬਾਈਲ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਤੂੰ ਉਸ ਸਮੇਂ ਲੱਖਾਂ ਰੁਪਏ ਦੀ ਲੁੱਟ ਅਤੇ ਮੋਬਾਈਲ ਖੋਹ ਹੋਈ ਜਦੋਂ ਉਹ ਆਪਣੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ। ਲੁੱਟ ਦਾ ਸ਼ਿਕਾਰ ਹੋਏ ਵਪਾਰੀ ਦੀਪਕ ਨੇ ਦੱਸਿਆ ਕਿ ਉਹ ਰਾਤ ਨੂੰ ਆਪਣਾ ਕਾਰੋਬਾਰ ਵਧਾ ਕੇ ਘਰ ਨੂੰ ਜਾਣ ਦੀ ਤਿਆਰੀ ਕਰ ਰਿਹਾ ਸੀ ਅਤੇ ਮੈਂ ਆਪਣਾ ਬੈਗ ਸਕੂਟੀ ਦੇ ਅੱਗੇ ਰੱਖਿਆ ਹੋਇਆ ਸੀ, ਜਿਸ ਵਿੱਚ ਲੱਖਾਂ ਰੁਪਏ ਅਤੇ ਮੋਬਾਇਲ ਸਨ ਇਸ ਦੌਰਾਨ ਇਕ ਨੌਜਵਾਨ ਆਇਆ ਅਤੇ ਉਸ ਦੀ ਸਕੂਟਰੀ ਅੱਗੇ ਰੱਖੇ ਬੈਗ ਨੂੰ ਚੁੱਕ ਕੇ ਫਰਾਰ ਹੋ ਗਿਆ। ਲੁੱਟ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਪਰੇਸ਼ਾਨ ਹੋਏ ਵਪਾਰੀ: ਪੀੜਤ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਕੋਈ ਵੀ ਕਾਰਵਾਈ ਨਾ ਹੁੰਦੀ ਵੇਖ ਅੱਜ ਪਰੇਸ਼ਾਨ ਹੋਏ ਵਪਾਰੀਆਂ ਵੱਲੋਂ ਦਾਣਾ ਮੰਡੀ ਵਿਚਲੀਆਂ ਆਪਣੀਆਂ ਦੁਕਾਨਾਂ ਬੰਦ ਕਰ ਕੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਉਹ ਕੁੰਭਕਰਨੀ ਨੀਂਦ ਤੋਂ ਨਹੀਂ ਜਾਗੇ। ਪ੍ਰਦਰਸ਼ਨਕਾਰੀਆਂ ਮੁਤਾਬਿਕ ਲਗਾਤਾਰ ਇਲਾਕੇ ਵਿੱਚ ਘਟਨਾਵਾਂ ਵਾਪਰ ਰਹੀਆਂ ਹਨ ਪਰ ਪੁਲਿਸ ਕੋਈ ਵੀ ਕਾਰਵਾਈ ਨਹੀਂ ਕਰ ਰਹੀ।