ਬਠਿੰਡਾ:ਪੰਜਾਬ ਵਿੱਚ ਡੇਂਗੂ ਦਾ ਪ੍ਰਕੋਪ (Dengue in Punjab) ਲਗਤਾਰ ਵਧਦਾ ਜਾ ਰਿਹਾ ਹੈ। ਇਸ ਵਧਦੇ ਪ੍ਰਕੋਪ ਕਰਕੇ ਸਿਹਤ ਵਿਭਾਗ (Department of Health) ਨੇ ਵੀ ਅਲਰਟ ਜਾਰੀ ਕਰ ਦਿੱਤੇ ਹਨ। ਸਿਹਤ ਵਿਭਾਗ ਦੁਆਰਾ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੁਕ (Dengue Awareness) ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਆਪਣੇ ਆਲੇ ਦੁਆਲੇ ਸਫ਼ਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਡੇਂਗੂ ਦੇ ਇਸ ਵਧਦੇ ਕਹਿਰ ਵਿੱਚ ਬਠਿਡਾ (Bathinda) ਜ਼ਿਲ੍ਹਾਂ ਪੂਰੇ ਪੰਜਾਬ ਵਿੱਚੋਂ ਤੀਸਰੇ ਨੰਬਰ ਉਤੇ ਹੈ। ਡੇਂਗੂ ਦੇ ਫੈਲਣ ਦਾ ਵੱਡਾ ਕਾਰਨ ਮੌਸਮ ਵਿੱਚ ਆਈ ਤਬਦੀਲੀ ਹੈ।
ਡੇਂਗੂ ਦੇ ਕਹਿਰ ਨੂੰ ਦੇਖਦਿਆਂ ਅੱਜ ਬਠਿੰਡਾ ਵਿਖੇ ਡਿਪਟੀ ਡਾਇਰੈਕਟਰ ਡਾ ਈਸ਼ਾ (Deputy Director Dr. Isha) ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਡੇਂਗੂ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਦਾ ਸਰਵੇਖਣ ਕੀਤਾ ਗਿਆ।