ਬਠਿੰਡਾ :ਕੇਂਦਰੀ ਜੇਲ੍ਹ ਬਠਿੰਡਾ ਦੇ ਸੁਰੱਖਿਆ ਪ੍ਰਬੰਧਾਂ ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ, ਕਿਉਂਕਿ ਜੇਲ੍ਹ ਵਿੱਚ ਖੂਨੀ ਗੈਂਗਵਾਰ, ਬੰਦ ਹਵਾਲਾਤੀਆਂ ਅਤੇ ਕੈਦੀਆਂ ਤੋਂ ਮੋਬਾਇਲਾਂ ਦੀ ਬਰਾਮਦਗੀ ਤੇ ਜੇਲ੍ਹ ਮੁਲਾਜ਼ਮਾਂ ਨਾਲ ਝੜਪ ਹੋਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਬੀਤੇ ਦਿਨ ਲੰਗਰ ਬਣਾਉਣ ਵੇਲੇ ਹਵਾਲਾਤੀਆਂ ਅਤੇ ਕੈਦੀਆਂ ਵਿੱਚ ਖੂਨੀ ਝੜਪ ਹੋਈ ਜਿਸ ਦਾ ਮਾਮਲਾ ਵੀ ਦਰਜ ਹੋਇਆ ਹੈ। ਹੁਣ ਫਿਰ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਵੱਲੋਂ ਜੇਲ੍ਹ ਮੁਲਾਜ਼ਮਾਂ ਨੂੰ ਦੇਖ ਲੈਣ ਦੀਆਂ ਧਮਕੀਆਂ ਦੇਣ, ਜਾਨੋਂ ਮਾਰਨ ਦੀ ਧਮਕੀਆਂ ਦੇਣ ਅਤੇ ਜੇਲ੍ਹ ਵਿੱਚ ਬਣਾਈ ਵੀਡੀਓ ਦੋਸਤਾਂ ਨੂੰ ਭੇਜ ਕੇ ਮੀਡੀਆ ਨੂੰ ਵਾਈਰਲ ਕਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਹਵਾਲਾਤੀਆਂ ਖ਼ਿਲਾਫ ਮਾਮਲਾ ਦਰਜ :ਥਾਣਾ ਕੈਂਟ ਪੁਲਸ ਵੱਲੋਂ ਸਹਾਇਕ ਸੁਪਰਡੈਂਟ ਸ਼ਿਵ ਕੁਮਾਰ ਦੀ ਸ਼ਿਕਾਇਤ ਉਤੇ ਹਵਾਲਾਤੀ ਮਨੀ ਪਾਰਸ ਪੁੱਤਰ ਵੇਦ ਪ੍ਰਕਾਸ਼ ਗੁਰਜੀਤ ਸਿੰਘ ਪੁੱਤਰ, ਕਰਨੈਲ, ਸਿੰਘ ਗੁਰਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ, ਭੁਪਿੰਦਰ ਕੁਮਾਰ ਪੁੱਤਰ ਜਸਪਾਲ ਸਿੰਘ, ਹਰਦੀਪ ਸਿੰਘ ਪੁੱਤਰ ਹਰਦੇਵ ਸਿੰਘ, ਹਰਪਾਲ ਸਿੰਘ ਪੁੱਤਰ ਲਾਭ ਸਿੰਘ, ਹਰਬੰਸ ਸਿੰਘ ਪੁੱਤਰ ਬਿੱਟੂ ਸਿੰਘ, ਨਵਤੇਜ ਸਿੰਘ ਪੁੱਤਰ ਹਰਜੀਵਨ ਸਿੰਘ, ਮਨਜੀਤ ਸਿੰਘ ਪੁੱਤਰ ਦਿਆਲ ਸਿੰਘ, ਰਣਜੋਧ ਸਿੰਘ ਪੁੱਤਰ ਕੁਲਵੰਤ ਸਿੰਘ, ਅਰਸ਼ਦੀਪ ਸਿੰਘ ਪੁੱਤਰ ਭਜਨ ਸਿੰਘ, ਜਸਪ੍ਰੀਤ ਸਿੰਘ ਪੁੱਤਰ ਸੀਸੀ ਸਿੰਘ ਖ਼ਿਲਾਫ਼ ਜੇਲ੍ਹ ਦੇ ਮੁਲਾਜ਼ਮਾਂ ਅਤੇ ਕਰਮਚਾਰੀਆਂ ਨਾਲ ਬਦਤਮੀਜ਼ੀ ਕਰਨ ਧਮਕੀਆਂ ਦੇਣ ਤਹਿਤ ਮਾਮਲਾ ਦਰਜ ਕੀਤਾ ਹੈ।