ਬਠਿੰਡਾ:ਗੁਲਾਬੀ ਸੁੰਡੀ(Pink locust) ਕਾਰਨ ਬਰਬਾਦ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਅਤੇ ਡੀਏਪੀ ਖਾਦ ਦੀ ਪੂਰਤੀ(Supply of DAP fertilizer) ਲਈ ਅੱਜ(ਸੋਮਵਾਰ) ਸ਼੍ਰੋਮਣੀ ਅਕਾਲੀ ਦਲ ਬਾਦਲ(Shiromani Akali Dal Badal) ਵੱਲੋਂ ਬਠਿੰਡਾ ਦੇ ਮਿੰਨੀ ਸੈਕਟਰੀਏਟ(Mini Secretariat of Bathinda) ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਬਠਿੰਡਾ ਦੇ ਛੇ ਵਿਧਾਨ ਸਭਾ ਹਲਕਿਆਂ ਤੇ ਪਹੁੰਚੇ, ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਡਵਾਂਸ ਵਿੱਚ ਰੀਟੇਕ ਖਾਦ ਦਾ ਪ੍ਰਬੰਧ ਕਰ ਲਿਆ ਜਾਂਦਾ ਸੀ।
ਪਰ ਮੌਜੂਦਾ ਸਮੇਂ ਵਿੱਚ ਕਿਸਾਨ ਵੀ ਖਾਦ ਨੂੰ ਤਰਸ ਰਹੇ ਹਨ। ਉਧਰ ਦੂਸਰੇ ਪਾਸੇ ਬਰਬਾਦ ਹੋਈਆਂ ਫਸਲਾਂ ਦੇ ਮੁਆਵਜੇ ਵੀ ਚੰਨੀ ਸਰਕਾਰ ਵੱਲੋਂ ਪੂਰੇ ਨਹੀਂ ਦਿੱਤੇ ਜਾ ਰਹੇ ਹਨ।
ਗੁਲਾਬੀ ਸੁੰਡੀ ਦੇ ਮੁਆਵਜ਼ੇ ਅਤੇ ਡੀਏਪੀ ਖਾਦ ਦੀ ਪੂਰਤੀ ਲਈ ਅਕਾਲੀ ਦਲ ਨੇ ਲਾਇਆ ਧਰਨਾ ਇਸੇ ਕਾਰਨ ਕਿਸਾਨਾਂ ਵੱਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਜੋ ਵੀ ਸਰਕਾਰ(Government) ਵੱਲੋਂ ਲੋਕਾਂ ਨੂੰ ਲੋਕ ਲੁਭਾਵਣੇ ਵਾਅਦੇ ਕੀਤੇ ਜਾ ਰਹੇ ਹਨ। ਉਹ ਸਾਰੇ ਸਿਰਫ਼ ਚੋਣਾਂ ਤੱਕ ਹੀ ਸੀਮਤ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਨ 'ਤੇ ਜੋ ਅਧਿਕਾਰੀ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਦੀ ਫਿਲਮ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਸਿਨਮਾ ਘਰ ਨੂੰ ਜਿੰਦਰਾ