ਬਠਿੰਡਾ: ਪੰਜਾਬ ਪੁਲਿਸ ਦੀ ਖ਼ਾਕੀ ਵਰਦੀ ਨੂੰ ਦਾਗ਼ਦਾਰ ਕਰਨ ਵਾਲੇ ਬਠਿੰਡਾ ਸੀਆਈਏ ਸਟਾਫ ਇੱਕ ਦੇ ਏਐਸਆਈ ਗੁਰਵਿੰਦਰ ਸਿੰਘ ਜਿਸ ਨੂੰ ਬਲਾਤਕਾਰ ਮਾਮਲੇ ਵਿੱਚ ਪੁਲਿਸ ਦੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ, ਵੱਲੋਂ ਬੀਤੀ ਦੇਰ ਰਾਤ ਬਠਿੰਡਾ ਜ਼ਿਲ੍ਹਾ ਦੇ ਥਾਣਾ ਨਥਾਣਾ ਅੰਦਰ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਨਰਿੰਦਰ ਕੁਮਾਰ ਨੇ ਦੱਸਿਆ ਕਿ ਬਰਖਾਸਤ ਏਐੱਸਆਈ ਗੁਰਵਿੰਦਰ ਸਿੰਘ ਵੱਲੋਂ ਬਲੇਡ ਨਾਲ ਆਪਣੀ ਗਰਦਨ ਅਤੇ ਪੇਟ ਤੇ ਕਈ ਵਾਰ ਕੀਤੇ। ਘਟਨਾ ਦਾ ਪਤਾ ਚਲਦਿਆਂ ਹੀ ਨਥਾਣਾ ਪੁਲਿਸ ਵੱਲੋਂ ਉਸ ਨੂੰ ਮੈਡੀਕਲ ਸਹਾਇਤਾ ਦੇ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਮੁੜ ਥਾਣਾ ਨਥਾਣਾ ਵਿਚ ਬੰਦ ਕਰ ਦਿੱਤਾ ਗਿਆ।
ਇਹ ਸੀ ਪੂਰਾ ਮਾਮਲਾ
ਦੱਸਣਯੋਗ ਹੈ ਕਿ ਸੀਆਈਏ ਸਟਾਫ ਵਿੱਚ ਤਾਇਨਾਤ ਏਐਸਆਈ ਗੁਰਵਿੰਦਰ ਸਿੰਘ ਬਠਿੰਡਾ ਦੇ ਇੱਕ ਪਿੰਡ ਦੇ 20 ਸਾਲਾ ਨੌਜਵਾਨ ’ਤੇ ਐੱਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ। ਫਿਰ ਉਸ ਦੀ ਮਾਤਾ ਨਾਲ ਜਬਰਦਸਤੀ ਸਬੰਧ ਬਣਾਉਣ ਲਈ ਦਬਾਅ ਬਣਾਇਆ। ਬੀਤੇ ਦਿਨੀਂ ਉਨ੍ਹਾਂ ਦੇ ਘਰ ਜਾਕੇ ਉਸਦੀ ਮਾਂ ਨਾਲ ਜ਼ਬਰਦਸਤੀ ਕੀਤੀ। ਮੌਕੇ ’ਤੇ ਪਹੁੰਚੇ ਪਿੰਡ ਵਾਸੀਆਂ ਵੱਲੋਂ ਉਸ ਨੂੰ ਮੌਕੇ ’ਤੇ ਹੀ ਫੜ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ।