ਪੰਜਾਬ

punjab

ETV Bharat / state

ਬੇਅਦਬੀ ਮਾਮਲੇ: ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਲਿਆ ਆੜੇ ਹੱਥੀਂ

ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬਾਦਲ ਸਰਕਾਰ ਸਮੇਂ ਬਰਗਾੜੀ ਤੋਂ ਸ਼ੁਰੂ ਹੋਈਆਂ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣ ਦਾ ਹੀ ਕਾਰਨ ਹੈ ਕਿ ਅਜੇ ਤੱਕ ਵੀ ਬੇਅਦਬੀ ਘਟਨਾਵਾਂ ਵਾਪਰ ਰਹੀਆਂ ਹਨ। ਬਰਨਾਲਾ ਦੇ ਖੁੱਡੀ ਖੁਰਦ ਦੀ ਬੇਅਦਬੀ ਤੇ ਪ੍ਰਤੀਕਰਮ ਦਿੰਦਿਆਂ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਵੀ ਪਿਛਲੀ ਅਕਾਲੀ ਸਰਕਾਰ ਦੇ ਨਕਸ਼ੇਕਦਮ ਤੇ ਚੱਲ ਰਹੀ ਹੈ ਅਤੇ ਇਸ ਸਰਕਾਰ ਨੇ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ।

ਬੇਅਦਬੀ ਮਾਮਲੇ: ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਲਿਆ ਆੜੇ ਹੱਥੀਂ
ਬੇਅਦਬੀ ਮਾਮਲੇ: ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਲਿਆ ਆੜੇ ਹੱਥੀਂ

By

Published : Mar 9, 2021, 7:07 PM IST

ਬਠਿੰਡਾ: ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬਾਦਲ ਸਰਕਾਰ ਸਮੇਂ ਬਰਗਾੜੀ ਤੋਂ ਸ਼ੁਰੂ ਹੋਈਆਂ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣ ਦਾ ਹੀ ਕਾਰਨ ਹੈ ਕਿ ਅਜੇ ਤੱਕ ਵੀ ਬੇਅਦਬੀ ਘਟਨਾਵਾਂ ਵਾਪਰ ਰਹੀਆਂ ਹਨ।

ਬਰਨਾਲਾ ਦੇ ਖੁੱਡੀ ਖੁਰਦ ਦੀ ਬੇਅਦਬੀ ਤੇ ਪ੍ਰਤੀਕਰਮ ਦਿੰਦਿਆਂ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਵੀ ਪਿਛਲੀ ਅਕਾਲੀ ਸਰਕਾਰ ਦੇ ਨਕਸ਼ੇ ਕਦਮ 'ਤੇ ਚੱਲ ਰਹੀ ਹੈ ਅਤੇ ਇਸ ਸਰਕਾਰ ਨੇ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ।

ਬੇਅਦਬੀ ਮਾਮਲੇ: ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਲਿਆ ਆੜੇ ਹੱਥੀਂ

ਉਨ੍ਹਾਂ ਕਿਹਾ ਕਿ ਬੇਅਦਬੀ ਘਟਨਾਵਾਂ ਦੇ ਤਿੰਨ ਮੁੱਖ ਦੋਸ਼ੀ ਜੋ ਡੇਰਾ ਸਿਰਸਾ ਨਾਲ ਸਬੰਧਿਤ ਦੱਸੇ ਗਏ ਸਨ ਬਾਰੇ ਤਾਂ ਪੰਜਾਬ ਪੁਲਿਸ ਇਹ ਬਹਾਨਾ ਬਣਾਂਉਦੀ ਹੈ ਕਿ ਉਹ ਅਜੇ ਤੱਕ ਫੜੇ ਨਹੀ ਜਾ ਸਕੇ ਪ੍ਰੰਤੂ ਡੇਰਾ ਸਿਰਸਾ ਮੁਖੀ ਜੋ ਹਰਿਆਣਾ ਦੀ ਸੁਨਾਰੀਆਂ ਜੇਲ੍ਹ ਵਿੱਚ ਬੰਦ ਹੈ ਉਸ ਨੂੰ ਪੰਜਾਬ ਲਿਆ ਕੇ ਬੇਅਦਬੀ ਘਟਨਾਵਾਂ ਵਿੱਚ ਸ਼ਮੂਲੀਅਤ ਸਬੰਧੀ ਪੁੱਛਗਿੱਛ ਕਿਉਂ ਨਹੀ ਹੁੰਦੀ।

ਜਥੇ: ਦਾਦੂਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਯਤਨ ਕਰੇ ਅਤੇ ਡੇਰਾ ਸਿਰਸਾ ਮੁਖੀ ਨੂੰ ਪ੍ਰੋਡਕਸ਼ਨ ਵਾਰੰਟ ਤੇ ਪੰਜਾਬ ਲਿਆਵੇ ਤਾਂਕਿ ਜਾਂਚ ਏਜੰਸੀਆਂ ਉਸਤੋਂ ਪੁੱਛਗਿੱਛ ਕਰ ਸਕਣ।

ABOUT THE AUTHOR

...view details