ਬਠਿੰਡਾ:ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ 6ਵੇਂ ਪੇਅ ਕਮਿਸ਼ਨ ਨੂੰ ਲੈਕੇ ਸਰਕਾਰੀ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਵੱਧ ਦਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਇਸ ਪੇਅ ਕਮਿਸ਼ਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸ ਪੇਅ ਕਮਿਸ਼ਨ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਵੱਲੋਂ ਅੱਜ ਮੁਹਾਲੀ ਵਿਖੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਧਰ ਦੂਸਰੇ ਪਾਸੇ ਲਗਾਤਾਰ ਮੈਡੀਕਲ ਸੇਵਾਵਾਂ ਬੰਦ ਹੋਣ ਕਾਰਨ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ।
ਆਪਣੇ ਬੱਚੇ ਦਾ ਸਰਕਾਰੀ ਨੌਕਰੀ ਸਿਲੈਕਸ਼ਨ ਹੋਣ ਤੋਂ ਬਾਅਦ ਮੈਡੀਕਲ ਕਰਵਾਉਣ ਆਏ ਸੁਖਦੇਵ ਸਿੰਘ ਨੇ ਦੱਸਿਆ, ਕਿ ਉਹ ਲਗਾਤਾਰ ਪਿਛਲੇ ਤਿੰਨ ਦਿਨਾਂ ਤੋਂ ਮੈਡੀਕਲ ਕਰਵਾਉਣ ਲਈ ਹਸਪਤਾਲ ਆ ਰਹੇ ਹਨ, ਪਰ ਡਾਕਟਰ ਛੁੱਟੀ ‘ਤੇ ਹੋਣ ਕਾਰਨ ਉਨ੍ਹਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।