ਬਠਿੰਡਾ: ਥਾਣਾ ਰਾਮਾ ਮੰਡੀ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਦੇ ਖਿਲਾਫ਼ ਗ਼ੈਰ-ਕਾਨੂੰਨੀ ਸ਼ਰਾਬ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਰਾਬ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਰਮਨਦੀਪ ਸਿੰਘ ਅਤੇ ਸੰਦੀਪ ਸਿੰਘ ਵਜੋਂ ਕੀਤੀ ਗਈ ਹੈ। ਇਨ੍ਹਾਂ ਦੋਸ਼ੀਆਂ ਦੀ ਪਛਾਣ ਰਮਨਦੀਪ ਸਿੰਘ ਪਿੰਡ ਤਰਖਾਣ ਅਤੇ ਸੰਦੀਪ ਸਿੰਘ ਪਿੰਡ ਸੁੱਖ ਲੱਦੀ ਵਜੋਂ ਹੋਈ ਹੈ।
ਸ਼ਰਾਬ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਸਿਪਾਹੀ ਸਣੇ ਦੋ ਕਾਬੂ - ਸ਼ਰਾਬ ਦੀ ਤਸਕਰੀ ਕਰਦੇ ਦੋ ਕਾਬੂ
ਪੁਲਿਸ ਨੇ ਆਈਆਰਬੀ ਵਿੱਚ ਤੈਨਾਤ ਇੱਕ ਸਿਪਾਹੀ ਨੂੰ ਉਸ ਦੇ ਸਾਥੀ ਨਾਲ ਸ਼ਰਾਬ ਦੀ ਤਸਕਰੀ ਕਰਦੇ ਹੋਏ ਕਾਬੂ ਕੀਤਾ। ਦੋਵੇਂ ਤਸਕਰ ਚਿੱਟੇ ਦੇ ਆਦੀ ਸਨ ਅਤੇ ਨਸ਼ੇ ਦੀ ਪੂਰਤੀ ਲਈ ਉਹ ਸ਼ਰਾਬ ਦੀ ਤਸਕਰੀ ਕਰਦੇ ਸਨ।
ਰਮਨਦੀਪ ਸਿੰਘ ਆਈਆਰਬੀ ਦੇ ਵਿੱਚ ਬਤੌਰ ਸਿਪਾਹੀ ਤੈਨਾਤ ਸੀ ਅਤੇ ਚਿੱਟੇ ਦਾ ਆਦੀ ਸੀ। ਉਹ ਆਪਣੇ ਨਸ਼ੇ ਦੀ ਪੂਰਤੀ ਕਰਨ ਲਈ ਹਰਿਆਣਾ ਤੋਂ ਸ਼ਰਾਬ ਦੀ ਤਸਕਰੀ ਕਰਦਾ ਸੀ ਅਤੇ ਸੰਦੀਪ ਸਿੰਘ ਤਸਕਰੀ ਵਿੱਚ ਉਸ ਦੀ ਮਦਦ ਕਰਦਾ ਸੀ। ਸੀਆਈਏ ਟੂ ਦੇ ਇੰਚਾਰਜ ਤਰਜਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਰੋਕਣ ਲਈ ਉਨ੍ਹਾਂ ਵੱਲੋਂ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਨਾਕਾਬੰਦੀ ਦੌਰਾਨ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਸ ਸਬੰਧੀ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਿਲ ਕਰਕੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜੋ- ਹਰਿਆਣਾ ਵਿਧਾਨ ਸਭਾ ਚੋਣਾਂ: ਕਾਂਗਰਸ ਨੂੰ ਝਟਕਾ, ਅਸ਼ੋਕ ਤੰਵਰ ਨੇ ਛੱਡੀ ਪਾਰਟੀ