ਬਠਿੰਡਾ: ਪਿੰਡ ਬਾਠ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਨੇ ਆਪਣੇ ਕੁਝ ਦੋਸਤਾਂ ਨਾਲ ਮਿਲ ਕੇ ਪਿੰਡ ਦੇ ਸਰਪੰਚ ਤੇ ਉਸ ਦੇ ਕੁੱਝ ਸਾਥੀਆਂ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ। ਗੋਲੀਬਾਰੀ ਦੌਰਾਨ ਸੁੱਖ ਰਾਜ ਸਿੰਘ ਨਾਂਅ ਦੇ ਵਿਅਕਤੀ ਦੀ ਮੌਤ ਹੋ ਗਈ ਤੇ ਸਰਪੰਚ ਸਣੇ 3 ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਰੰਜਿਸ਼ ਦੇ ਚੱਲਦੇ ਬਠਿੰਡਾ ਦੇ ਪਿੰਡ ਬਾਠ 'ਚ ਹੋਈ ਫਾਇਰਿੰਗ, ਇੱਕ ਵਿਅਕਤੀ ਦੀ ਮੌਤ - crime in bathinda
ਬਠਿੰਡਾ ਦੇ ਪਿੰਡ ਬਾਠ ਵਿੱਚ ਇੱਕ ਵਿਅਕਤੀ ਵੱਲੋਂ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਪਿੰਡ ਦੇ ਸਰਪੰਚ ਤੇ ਉਸ ਦੇ ਕੁਝ ਸਾਥੀਆਂ ਉੱਤੇ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਇੱਕ ਵਿਅਕਤੀ ਦੀ ਮੌਕੇ ਉੱਤੇ ਮੌਤ ਹੋ ਗਈ।
ਉਨ੍ਹਾਂ ਸਾਰਿਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਕੌਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕੁਲਵਿੰਦਰ ਸਿੰਘ ਜੋ ਕਿ ਪਿੰਡ ਦਾ ਸਰਪੰਚ ਹੈ ਉਸ ਨੇ ਜਾਣਕਾਰੀ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਜਿਸ ਨੂੰ ਕਿ ਕਿਸੇ ਕੇਸ ਦੇ ਤਹਿਤ ਉਮਰ ਕੈਦ ਦੀ ਸਜ਼ਾ ਹੋਈ ਹੈ। ਉਹ ਪੈਰੋਲ 'ਤੇ ਪਿੰਡ ਆਇਆ ਹੋਇਆ ਸੀ। ਲੌਕਡਾਊਨ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਵਾਲੇ ਰੋਕਦੇ ਸਨ ਕਿ ਉਹ ਆਪਣੇ ਦੋਸਤਾਂ ਨੂੰ ਲੈ ਕੇ ਪਿੰਡ ਵਿੱਚ ਨਾ ਆਵੇ ਇਸ ਰੰਜਿਸ਼ ਦੇ ਤਹਿਤ ਕੁਝ ਦਿਨ ਪਹਿਲਾਂ ਉਸ ਦੇ ਭਰਾ ਉੱਤੇ ਫਾਇਰਿੰਗ ਕਰ ਦਿੱਤੀ ਗਈ, ਜਿਸ ਦੇ ਚੱਲਦੇ ਉਹ ਫੱਟੜ ਹੋ ਗਿਆ ਅਤੇ ਅੱਜ ਅੰਮ੍ਰਿਤਪਾਲ ਸਿੰਘ ਨੇ ਮੌਕਾ ਪਾ ਕੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਜਿਸ ਦੇ ਚੱਲਦੇ ਸੁਖਪਾਲ ਸਿੰਘ ਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਡੀਐੱਸਪੀ ਪਰਮਜੀਤ ਸਿੰਘ ਆਪਣੀ ਪੁਲਿਸ ਪਾਰਟੀ ਦੇ ਨਾਲ ਬਠਿੰਡਾ ਦੇ ਸਰਕਾਰੀ ਹਸਪਤਾਲ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।