ਬਠਿੰਡਾ: ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਹਤਰ ਬੀਜ ਉਪਲੱਬਧ ਕਰਾਉਣ ਲਈ ਅਤੇ ਕਿਸਾਨਾਂ ਨੂੰ ਵੱਖ ਵੱਖ ਫ਼ਸਲਾਂ ਸਬੰਧੀ ਜਾਗਰੂਕ ਕਰਵਾਉਣ ਲਈ ਸ਼ੁਰੂ ਕੀਤੇ ਗਏ ਕਿਸਾਨ ਮੇਲਿਆਂ (farmers fair) ਹੁਣ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੇ ਜਾ ਰਹੇ ਹਨ। ਬਠਿੰਡਾ ਦੇ ਡੱਬਵਾਲੀ ਰੋਡ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Agricultural University) ਵੱਲੋਂ ਲਗਾਏ ਗਏ ਕਿਸਾਨ ਮੇਲੇ ਦੌਰਾਨ ਦੂਰੋਂ ਦੂਰੋਂ ਵੱਖ ਵੱਖ ਫ਼ਸਲਾਂ ਦੇ ਬੀਜ ਲੈਣ ਆਏ ਕਿਸਾਨ ਜਿੱਥੇ ਸਰਕਾਰ ਦੇ ਪ੍ਰਬੰਧਾਂ ਤੋਂ ਨਾਖੁਸ਼ ਨਜ਼ਰ ਆਏ ਉੱਥੇ ਹੀ ਇਨ੍ਹਾਂ ਕਿਸਾਨਾਂ ਵੱਲੋਂ ਸਰਕਾਰ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਗਿਆ ਕਿ ਜਿੱਥੇ ਸਰਕਾਰ ਵੱਲੋਂ ਘਰ ਘਰ ਦੋ ਦੋ ਰੁਪਏ ਕਿਲੋ ਵਾਲੀ ਕਣਕ ਪਹੁੰਚਾਈ ਜਾ ਰਹੀ ਹੈ ਉਥੇ ਹੀ ਕਿਸਾਨਾਂ ਨੂੰ ਸੌ ਰੁਪਏ ਕਿਲੋ ਦੇ ਹਿਸਾਬ ਨਾਲ ਦਿੱਤਾ ਜਾ ਰਿਹਾ ਬੀਜ ਘਰ ਕਿਉਂ ਨਹੀਂ ਪਹੁੰਚਾਇਆ ਜਾ ਰਿਹਾ।
ਜਲਾਲਾਬਾਦ ਤੋਂ ਬਠਿੰਡਾ ਪਹੁੰਚੇ ਕਿਸਾਨ ਨੇ ਕਿਹਾ ਕਿ ਉਹ ਸਵੇਰ ਤੋਂ ਭੁੱਖਣ ਭਾਣੇ ਲਾਈਨ ਵਿੱਚ ਲੱਗੇ ਹੋਏ ਹਨ ਤਾਂ ਜੋ ਉਨ੍ਹਾਂ ਨੂੰ ਕਣਕ ਦਾ ਬੀਜ ਮਿਲ ਸਕੇ ਪਰ ਦੁਪਹਿਰ ਦਾ ਸਮਾਂ ਹੋ ਜਾਣ ਦੇ ਬਾਵਜੂਦ ਹਾਲੇ ਤਕ ਉਨ੍ਹਾਂ ਨੂੰ ਕਣਕ ਦਾ ਬੀਜ ਨਹੀਂ ਮਿਲਿਆ ਜਦੋਂਕਿ ਛੋਲਿਆਂ ਦਾ ਬੀਜ ਸਮਾਪਤ ਵੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਕਿਸਾਨਾਂ ਨੂੰ ਬਿਹਤਰ ਬੀਜ ਉਪਲੱਬਧ ਕਰਵਾਉਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪਰ ਕਿਸਾਨ ਮੇਲਿਆਂ ਦੌਰਾਨ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਹੀ ਸਾਹਮਣਾ ਕਰਨਾ(Harassment to farmers during farmers fairs ) ਪੈਂਦਾ ਹੈ । ਕਿਉਂਕਿ ਸਰਕਾਰ ਵੱਲੋਂ ਪ੍ਰਤੀ ਕਿਸਾਨ ਦੋ ਕਿਲੋ ਹੀ ਕਣਕ ਦਾ ਬੀਜ ਉਪਲੱਬਧ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਇਕ ਕਨਾਲ ਜਗ੍ਹਾ ਵਿਚ ਕਣਕ ਵੀ ਬੀਜੀ ਨਹੀਂ ਜਾ ਸਕਦੀ।