ਪੰਜਾਬ

punjab

ETV Bharat / state

ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮ ਦਾ ਪ੍ਰਦਰਸ਼ਨ - salary

ਬੀ.ਐੱਸ.ਐੱਨ.ਐੱਲ ਵਿੱਚ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਉਨ੍ਹਾਂ ਨੂੰ ਪਿਛਲੇ 2 ਸਾਲਾਂ ਤੋਂ ਤਨਖਾਹ ਨਹੀਂ ਦਿੱਤੀ ਗਈ।

ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮ ਦਾ ਪ੍ਰਦਰਸ਼ਨ
ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮ ਦਾ ਪ੍ਰਦਰਸ਼ਨ

By

Published : Jul 20, 2021, 6:14 PM IST

ਬਠਿੰਡਾ:ਪਿਛਲੇ ਲੰਮੇ ਸਮੇਂ ਤੋਂ ਬੀ.ਐੱਸ.ਐੱਨ.ਐੱਲ ਵਿੱਚ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਤਨਖ਼ਾਹ ਨਹੀਂ ਆ ਰਹੀ। ਜਿਸ ਕਾਰਨ ਰੋਸ ਵਿੱਚ ਆਏ ਮੁਲਾਜ਼ਮਾਂ ਵੱਲੋਂ ਜੀ.ਐੱਮ ਸਮੇਤ ਕਈ ਉੱਚ ਅਧਿਕਾਰੀਆਂ ਨੂੰ ਦਫ਼ਤਰ ਅੰਦਰ ਹੀ ਰਾਤ ਕੱਟਣ ਲਈ ਮਜ਼ਬੂਰ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਨੂੰ ਅੰਦਰ ਹੀ ਬੰਦੀ ਬਣਾ ਦਿੱਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਗਨ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਨਾਲ ਹੀ ਰੋਸ ਮਾਰਚ ਵੀ ਕੱਢਿਆ ।

ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮ ਦਾ ਪ੍ਰਦਰਸ਼ਨ
ਇਸ ਬਾਰੇ ਬੋਲਦੇ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਹਰਪ੍ਰੀਤ ਸਿੰਘ ਨੇ ਦੱਸਿਆ, ਕਿ ਠੇਕਾ ਮੁਲਾਜ਼ਮ ਉਨ੍ਹਾਂ ਕੋਲ ਆਪਣੀ ਫਰਿਆਦ ਲੈ ਕੇ ਆਈ ਸੀ। ਜਿਸ ਤੋਂ ਬਾਅਦ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਸਹਿਯੋਗ ਕੀਤਾ ਗਿਆ ਅਤੇ ਪ੍ਰਦਰਸ਼ਨ ਵਿੱਚ ਉਨ੍ਹਾਂ ਨਾਲ ਸ਼ਾਮਲ ਹੋ ਕੇ ਨਗਨ ਰੋਸ ਮਾਰਚ ਕੱਢਿਆ ਗਿਆ ਅਤੇ ਬੀ.ਐੱਸ.ਐੱਫ. ਦਫ਼ਤਰ ਦਾ ਘਿਰਾਓ ਕੀਤਾ ਗਿਆ। ਠੇਕਾ ਮੁਲਾਜ਼ਮ ਆਗੂ ਦਾ ਕਹਿਣਾ ਹੈ, ਕਿ ਉਨ੍ਹਾਂ ਦੀ ਕਰੀਬ ਦੋ ਸਾਲ ਤੋਂ ਤਨਖ਼ਾਹ ਨਹੀਂ ਆ ਰਹੀ। ਜਿਸ ਕਰਕੇ ਉਨ੍ਹਾਂ ਨੂੰ ਭੁੱਖੇ ਰਹਿ ਕੇ ਹੀ ਗੁਜ਼ਾਰਾ ਕਰਨਾ ਪੈ ਰਿਹਾ ਹੈ। ਪਰ ਉਨ੍ਹਾਂ ਨੂੰ ਕਰੀਬ ਪਿਛਲੇ ਇੱਕ ਸਾਲ ਤੋਂ ਉੱਚ ਅਧਿਕਾਰੀਆਂ ਵੱਲੋਂ ਲਾਰੇ ਲਾਏ ਜਾ ਰਹੇ ਹਨ ਅਤੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ। ਕਿ ਘਰ ਵਿੱਚ ਖਾਣ ਲਈ ਰੋਟੀ ਤੱਕ ਨਹੀਂ ਹੈ। ਤੇ ਸਾਡੇ ਪਰਿਵਾਰਿਕ ਮੈਂਬਰ ਭੁੱਖ ਨਾ ਮਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਤਨਖਾਹ ਨਾਲ ਮਿਲਣ ਕਾਰਨ ਉਨ੍ਹਾਂ ਦੇ ਬੱਚਿਆ ਦਾ ਸਾਰਾ ਭਵਿੱਖ ਖ਼ਤਰੇ ਵਿੱਚ ਹੈ।

ਇਹ ਵੀ ਪੜ੍ਹੋ:ਮੈਂ ਆਪਣਾ ਰਾਜਨੀਤੀ 'ਚ ਆਉਣ ਵਾਲਾ ਫੈਸਲਾ ਨਹੀਂ ਬਦਲਣਾ : ਚਡੂਨੀ

ABOUT THE AUTHOR

...view details