ਬਠਿੰਡਾ:ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ (Employees) ਵੱਲੋਂ ਵੱਡੀ ਗਿਣਤੀ ਵਿਚ ਬਠਿੰਡਾ ਦੇ ਰੋਜ਼ ਗਾਰਡਨ ਨੇੜੇ ਵੱਡਾ ਇਕੱਠ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੇ ਚਲਦਿਆਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਦੇ ਦਫ਼ਤਰ ਦਾ ਕੀਤਾ ਘਿਰਾਓ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦੇ ਨੇੜੇੇ ਬੈਰੀਗੇਟ ਲਗਾ ਕੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ ਪਰ ਪ੍ਰਦਰਸ਼ਨ ਕਰਨ ਪਹੁੰਚੇ ਮੁਲਾਜ਼ਮਾਂ ਵੱਲੋਂ ਇਨ੍ਹਾਂ ਬੈਰੀਗੇਟਾਂ ਨੂੰ ਤੋੜਦਿਆਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ। ਉਸ ਨਾਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਣ ਦੀ ਬਜਾਏ ਘਟ ਰਹੀਆਂ ਹਨ। ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਸਰਕਾਰ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ।ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 27 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿਚ ਵੱਡੇ ਪੱਧਰ ਉਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਹ ਪ੍ਰਦਰਸ਼ਨ ਉਦੋਂ ਤਕ ਜਾਰੀ ਰਹਿਣਗੇ ਜਦੋਂ ਤਕ ਪੇ ਕਮਿਸ਼ਨ (Pay Commission) ਵਿੱਚ ਸੋਧ ਕਰ ਲਾਗੂ ਨਹੀਂ ਕੀਤਾ ਜਾਂਦਾ।
ਇਹ ਵੀ ਪੜੋ:5 ਕਿਲੋਂ 200 ਗ੍ਰਾਮ ਹੈਰੋਇਨ, 2 ਲੱਖ ਦੀ ਨਗਦੀ ਤੇ ਕਾਰ ਸਮੇਤ 2 ਕਾਬੂ