ਪੰਜਾਬ

punjab

ETV Bharat / state

ਬਠਿੰਡਾ 'ਚ ਕਰਜ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ - ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਸਰਕਾਰ ਭਾਵੇਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਪੱਧਰ 'ਤੇ ਇਹ ਦਾਅਵੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਬਠਿੰਡਾ ਦੇ ਪਿੰਡ ਮਾਨ ਵਾਲਾ ਵਿਖੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਇੱਕ ਕਿਸਾਨ ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ। ਬਠਿੰਡਾ ਦਾ ਇਹ ਪਿੰਡ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਗੋਦ ਲਿਆ ਗਿਆ ਹੈ।

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

By

Published : Jan 30, 2020, 11:39 PM IST

ਬਠਿੰਡਾ: ਪਿੰਡ ਮਾਨ ਵਾਲਾ ਵਿਖੇ ਇੱਕ ਕਿਸਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਕਿਸਾਨ ਨੇ ਆੜ੍ਹਤੀ ਤੇ ਬੈਂਕ ਤੋਂ ਕਰਜ਼ਾ ਲਿਆ ਸੀ, ਜਿਸ ਨੂੰ ਵਾਪਸ ਕਰਨ 'ਚ ਅਸਮਰਥ ਕਿਸਾਨ ਨੇ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ।

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਗੁਰਜੰਟ ਸਿੰਘ ਕੋਲ 6 ਤੋਂ 7 ਏਕੜ ਜ਼ਮੀਨ ਸੀ। ਉਸ ਨੇ ਖੇਤੀ ਕਰਨ ਲਈ ਕੁੱਝ ਸਾਲ ਪਹਿਲਾਂ ਬੈਂਕ ਅਤੇ ਆੜ੍ਹਤੀ ਕੋਲੋਂ ਕੁੱਲ 7 ਲੱਖ ਰੁਪਏ ਕਰਜ਼ਾ ਲਿਆ ਸੀ। ਕਿਸਾਨੀ ਲਈ ਲਿਆ ਗਿਆ ਕਰਜ਼ਾ ਨਾ ਉਤਾਰਨ 'ਚ ਅਸਮਰਥ ਹੋਣ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿਣ ਲਗਾ। ਜਿਸ ਦੇ ਚੱਲਦੇ ਉਸ ਨੇ ਬੀਤੀ ਦਿਨੀਂ ਉਹ ਖੇਤਾਂ 'ਚ ਗਿਆ ਤੇ ਉਥੇ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਲਾਜ ਦੇ ਦੌਰਾਨ ਗੁਰਜੰਟ ਸਿੰਘ ਦੀ ਮੌਤ ਹੋ ਗਈ। ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਕੋਲੋਂ ਕਿਸਾਨ ਦਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਮਾਮਲੇ ਦੇ ਜਾਂਚ ਕਰ ਰਹੇ ਏਐਸਆਈ ਗੁਰਮੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਿਸਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ABOUT THE AUTHOR

...view details