ਬਠਿੰਡਾ: ਭਗਤਾ ਭਾਈ ਕਾ ਦੇ ਨੇੜਲੇ ਪਿੰਡ ਆਦਮਪੁਰਾ ਦੇ ਇੱਕ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਬੂਟਾ ਸਿੰਘ ਦੇ ਸਪੁੱਤਰ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਹਰ ਸਾਲ ਠੇਕੇ’ਤੇ ਅਧਾਰਿਤ ਖੇਤੀ ਕਰਦੇ ਆ ਰਹੇ ਸਨ।
ਇਹ ਵੀ ਪੜ੍ਹੋ:-ਗਰਲਫ੍ਰੈਂਡ ਦੇ ਸ਼ੌਕ ਪੂਰੇ ਕਰਨ ਲਈ ਬਣੇ ਬਾਇਕ ਚੋਰ, ਕੋਈ BSC ਤੇ ਕੋਈ BA ਪਾਸ..
ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀਕੇ ਖੁਦਕੁਸ਼ੀ ਪਰ ਇਸ ਵਾਰ ਫਸਲ ਦਾ ਝਾੜ ਘੱਟ ਨਿਕਲਣ ਕਾਰਨ ਕਰਜ਼ੇ ਤੋਂ ਤੰਗ ਆ ਕੇ ਮੇਰੇ ਪਿਤਾ ਵੱਲੋਂ ਸਪਰੇਅ ਪੀ ਕੇ ਖੁਦਖੁਸ਼ੀ ਕਰ ਲਈ ਗਈ। ਉਧਰ ਦੂਜੇ ਪਾਸੇ ਸੰਬੰਧਤ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਬੂਟਾ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਅਧਾਰ’ਤੇ 174 ਆਈ ਪੀ ਸੀ ਦੀ ਧਾਰਾ ਤਹਿਤ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ:-ਇਕ ਹਫ਼ਤੇ ਦੇ ਦੌਰੇ 'ਤੇ ਭਾਰਤ ਆਏ 110 ਮੁਸਲਿਮ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਰਤਿਆ