ਬਠਿੰਡਾ:ਪੰਜਾਬ ਵਿੱਚ ਇੰਨੀ ਦਿਨੀਂ ਪਰਾਲੀ ਨੂੰ ਅੱਗ ਲਗਾਉਣ ਦਾ ਮੁੱਦਾ ਭੱਖਿਆ ਹੋਇਆ ਹੈ ਅਤੇ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੇ ਤੇ ਦੁਸ਼ਣਬਾਜ਼ੀ ਕੀਤੀ ਜਾ ਰਹੀ ਹੈ। ਪਰ, ਦੂਜੇ ਪਾਸੇ ਕਈ ਕਿਸਾਨ ਅਜਿਹੇ ਵੀ ਹਨ, ਜੋ ਪਰਾਲੀ ਨੂੰ ਅੱਗ (Stubble Burning case in bathinda) ਨਾ ਲਾ ਕੇ ਸਿੱਧਾ ਕਣਕ ਦੀ ਬਿਜਾਈ ਕਰਦੇ ਆ ਰਹੇ ਹਨ, ਉਹ ਵੀ ਲੰਮੇ ਸਮੇਂ ਤੋਂ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਕਣਕ ਦੇ ਝਾੜ ਵਿੱਚ ਕੋਈ ਫ਼ਰਕ ਨਹੀਂ ਪਿਆ ਹੈ।
ਪਿਛਲੇ 15 ਸਾਲਾਂ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ:ਬਠਿੰਡਾ ਦੇ ਪਿੰਡ ਗੋਬਿੰਦਪੁਰਾ ਦੇ ਅਗਾਂਹ ਵਧੂ ਕਿਸਾਨ ਸੁਖਪਾਲ ਸਿੰਘ ਵੱਲੋਂ ਪਿਛਲੇ 15 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਸੁਖਪਾਲ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਿੱਧੀ ਬਿਜਾਈ ਨਾਲ ਕਣਕ ਦੇ ਝਾੜ ਵਿਚ ਕੋਈ ਫ਼ਰਕ ਨਹੀਂ ਪੈਂਦਾ, ਬਲਕਿ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ।