ਬਠਿੰਡਾ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨ ਮੁੱਦਿਆਂ ਨੂੰ ਜਲਦ ਹੱਲ ਕਰਨ ਅਤੇ ਕਿਸਾਨ ਅੰਦੋਲਨ ‘ਤੇ ਖ਼ਾਲਿਸਤਾਨੀਆ ਦੇ ਹਮਲੇ ਸਬੰਧੀ ਜਾਣਤਾਰੀ ਦਿੱਤੀ ਸੀ। ਮੁੱਖ ਮੰਤਰੀ ਕੈਪਟਨ ਦੀ ਇਸ ਚਿੱਠੀ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ। ਇਨ੍ਹਾਂ ਕਿਸਾਨ ਆਗੂਆਂ ਦਾ ਕਹਿਣਾ ਹੈ, ਕਿ ਮੁੱਖ ਮੰਤਰੀ ਕੈਪਟਨ ਆਪਣੀ ਕੁਰਸੀ ਨੂੰ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ।
ਕਿਸਾਨਾਂ ਦਾ ਕਹਿਣਾ ਹੈ, ਕਿ ਲੋਕ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਅੰਦੋਲਨ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਵੇਲੇ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਲਿਸਤਾਨੀਆਂ ਦਾ ਨਾਮ ਲੈ ਕੇ ਉਸ ਨੂੰ ਤਾਰੋਪੀਡ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਲੋਕ ਮੁੱਦਿਆਂ ਵਿੱਚ ਘਿਰਦਾ ਹੈ, ਤਾਂ ਉਹ ਅਜਿਹੇ ਅਨੇਕਾਂ ਪੱਤਰ ਕੇਂਦਰ ਨੂੰ ਲਿਖਦਾ ਹੈ।