ਪੰਜਾਬ

punjab

ETV Bharat / state

ਲਖੀਮਪੁਰ ਕਾਂਡ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਮਿਨੀ ਸੈਕਟ੍ਰੀਏਟ, ਭਾਜਪਾ ਦਾ ਕੀਤਾ ਵਿਰੋਧ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਭਾਜਪਾ ਨੇਤਾ ਦੇ ਬੇਟੇ ਵੱਲੋਂ ਕਿਸਾਨਾਂ ਉੱਪਰ ਗੱਡੀ ਚੜਾਉਣ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਵਿੱਚ ਵੀ ਪ੍ਰਦਰਸ਼ਨ ਕੀਤੇ ਗਏ।

ਉੱਤਰ ਪ੍ਰਦੇਸ਼ ਦੇ ਲਖੀਮਪੁਰ ਕਾਂਡ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਮਿਨੀ ਸੈਕਟ੍ਰੀਏਟ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਕਾਂਡ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਮਿਨੀ ਸੈਕਟ੍ਰੀਏਟ

By

Published : Oct 4, 2021, 2:26 PM IST

ਬਠਿੰਡਾ :ਉੱਤਰ ਪ੍ਰਦੇਸ਼ ਦੇ ਲਖਮੀਰਪੁਰ ਵਿਖੇ ਸ਼ਾਂਤਮਈ ਕਿਸਾਨਾਂ ਦੇ ਪ੍ਰਦਰਸ਼ਨ ਤੇ ਗੱਡੀ ਚੜ੍ਹਾਉਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਬਠਿੰਡਾ ਦੇ ਮਿੰਨੀ ਸੈਕਟ੍ਰੀਏਟ ਬਾਹਰ ਕਿਸਾਨਾਂ ਨੇ ਵੱਡਾ ਇਕੱਠ ਕਰ ਕੇ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਸ਼ਾਂਤਮਈ ਕਿਸਾਨ ਅੰਦੋਲਨ ਤੋਂ ਭਾਜਪਾ ਸਰਕਾਰ ਮੁੱਖ ਬੁਖਲਾਹਟ ਵਿੱਚ ਆਈ ਹੋਈ ਹੈ ਅਤੇ ਉਹ ਲਗਾਤਾਰ ਅਜਿਹੇ ਬਿਆਨ ਦੇਰੀ ਹੈ ਤਾਂ ਜੋ ਕਿਸਾਨ ਅੰਦੋਲਨ ਨੂੰ ਖ਼ਰਾਬ ਕੀਤਾ ਜਾ ਸਕੇ।

ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ ਇਕ ਕਰੋੜ ਰੁਪਿਆ ਮੁਆਵਜ਼ਾ ਤੇ ਸਰਕਾਰੀ ਨੌਕਰੀ ਨਾ ਦਿੱਤੀ ਤਾਂ ਉਹ ਆਪਣਾ ਸ਼ਾਂਤਮਈ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।

ਉੱਤਰ ਪ੍ਰਦੇਸ਼ ਦੇ ਲਖੀਮਪੁਰ ਕਾਂਡ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਮਿਨੀ ਸੈਕਟ੍ਰੀਏਟ

ਇਹ ਵੀ ਪੜ੍ਹੋ:ਨਵਜੋਤ ਸਿੱਧੂ ਸਮੇਤ ਕਾਂਗਰਸੀਆਂ ਨੇ ਕੀਤਾ ਗਵਰਨਰ ਹਾਊਸ ਬਾਹਰ ਪ੍ਰਦਰਸ਼ਨ

ਨੌਜਵਾਨ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਭਾਜਪਾ ਦੀ ਬੁਖਲਾਹਟ ਦਾ ਨਤੀਜਾ ਹੀ ਹੈ ਜੋ ਕੱਲ੍ਹ ਲਖਮੀਰਪੁਰ ਵਿਖੇ ਕਾਂਡ ਵਾਪਰਿਆ ਹੈ ਭਾਜਪਾ ਹੁਣ ਲਗਾਤਾਰ ਕਿਸਾਨ ਅੰਦੋਲਨ ਨੂੰ ਖ਼ਰਾਬ ਕਰਨ ਲਈ ਅਜਿਹੇ ਕੰਮ ਕਰ ਰਹੀ ਹੈ।

ABOUT THE AUTHOR

...view details